17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਮੁਕੇਸ਼ ਮਲੌਦ ਦੀ ਗਿ੍ਫ਼ਤਾਰੀ ਦੀ ਕੀਤੀ ਨਿੰਦਾ

ਅਜੀਤ ਡੈਸਕ 31-12-2025
ਮਲੇਰਕੋਟਲਾ, 30 ਦਸੰਬਰ (ਮਨਜਿੰਦਰ ਸਿੰਘ ਸਰੌਦ) - ਪੰਜਾਬ ਸਟੂਡੈਂਟ ਯੂਨੀਅਨ ਦੇ ਆਗੂਆਂ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਪੁਲਿਸ ਦੇ ਵਲੋਂ ਨਿਜ਼ਾਮੂਦੀਨ ਰੇਲਵੇ ਸਟੇਸ਼ਨ, ਦਿੱਲੀ ਤੋਂ ਗਿ੍ਫ਼ਤਾਰ ਕਰਨ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਬਿਲਕੁਲ ਗ਼ਲਤ ਹੈ | ਜਿਸ ਦੀ ਪੰਜਾਬ ਸਟੂਡੈਂਟਸ ਯੂਨੀਅਨ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ | ਜ਼ਿਲ੍ਹਾ ਪ੍ਰਧਾਨ ਕਮਲਦੀਪ ਕੌਰ ਤੇ ਵਿਦਿਆਰਥੀ ਆਗੂ ਜਗਰਾਜ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਨਰੇਗਾ ਦੇ ਮਸਲੇ ਨੂੰ ਲੈ ਕੇ ਵਿਸ਼ੇਸ਼ ਇਜਲਾਸ ਕਰ ਕੇ ਮਜ਼ਦੂਰਾਂ ਦੇ ਪੱਖੀ ਹੋਣ ਦਾ ਡਰਾਮਾ ਕਰ ਰਹੀ ਹੈ ਤੇ ਦੂਸਰੇ ਪਾਸੇ ਮਜ਼ਦੂਰ ਆਗੂਆਂ ਨੂੰ ਗਿ੍ਫ਼ਤਾਰ ਕਰ ਕੇ ਜੇਲ੍ਹਾਂ ਵਿਚ ਸੁੱਟ ਰਹੀ ਹੈ | ਇਸ ਤੋਂ ਪੰਜਾਬ ਸਰਕਾਰ ਦਾ ਦਲਿਤ ਅਤੇ ਮਜ਼ਦੂਰ ਵਿਰੋਧੀ ਚਿਹਰਾ ਨੰਗਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਪਿਛਲੇ ਲੰਬੇ ਸਮੇਂ ਤੋਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦੀ ਆ ਰਹੀ ਹੈ ਜਿਸ ਵਿਚ ਪੰਚਾਇਤੀ ਜ਼ਮੀਨ ਦੇ ਤੀਜੇ ਹਿੱਸੇ ਤੋਂ ਲੈ ਕੇ ਲੈਂਡ ਸੀਲਿੰਗ ਐਕਟ ਨੂੰ ਲਾਗੂ ਕਰਵਾਉਣ ਲਈ ਮਜ਼ਦੂਰਾਂ ਦੇ ਸੰਘਰਸ਼ ਦੀ ਅਗਵਾਈ ਕਰ ਰਹੀ ਹੈ | ਵਿਦਿਆਰਥੀ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੁਕੇਸ਼ ਮਲੌਦ ਨੂੰ ਤੁਰੰਤ ਰਿਹਾ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਦੇ ਵਿਚ ਜਥੇਬੰਦੀ ਵਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ |

ਪਿਛਲੀ ਖ਼ਬਰ ਬੰਗਲਾਦੇਸ਼ ਵਿਚ ਹਿੰਦੂ ਦੀ ਹੱਤਿਆ ਮਾਮਲੇ 'ਚ ਇਨਸਾਫ਼ ਲਈ ਦਿੱਤਾ ਮੰਗ-ਪੱਤਰ <br/> ਅਗਲੀ ਖ਼ਬਰ ਸਾਹਿਤ ਸਭਾ ਦੇ ਦਫ਼ਤਰ ਵਿਖੇ ਕਵਿਤਾ ਸਕੂਲ 4 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।