11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

65 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ

ਅਜੀਤ ਡੈਸਕ 01-06-2025
ਮੱਲਾਂਵਾਲਾ, 31 ਮਈ (ਗੁਰਦੇਵ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਵਲੋਂ ਨਸ਼ਿਆਂ ਖ਼ਿਲਾਫ਼ ਛੇੜੀ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਥਾਣਾ ਮੱਲਾਂਵਾਲਾ ਪੁਲਿਸ ਨੂੰ ਉਸ ਸਮੇਂ ਸਫਲਤਾ ਹਾਸਿਲ ਹੋਈ, ਜਦੋਂ ਇਕ ਮੁਲਜ਼ਮ ਨੂੰ 65 ਗ੍ਰਾਮ ਹੈਰੋਇਨ ਬਰਾਮਦ ਕੀਤਾ | ਸਹਾਇਕ ਥਾਣੇਦਾਰ ਗੁਰਕੰਵਲਜੀਤ ਕੌਰ ਨੇ ਦੱਸਿਆ ਕਿ ਜਦ ਉਹ ਪੁਲਿਸ ਪਾਰਟੀ ਸਮੇਤ ਗਸ਼ਤ 'ਤੇ ਰਵਾਨਾ ਸੀ ਤਾਂ ਜਦ ਪੁਲਿਸ ਪਾਰਟੀ ਖੋਸਾ ਦਲ ਸਿੰਘ ਪੁੱਜੀ ਤਾਂ ਇਕ ਮੋਨਾ ਨੌਜਵਾਨ ਗੇਟ ਦੇ ਅੱਗੇ ਖੜ੍ਹਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗਾ, ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ, ਜਿਸ ਪਾਸੋਂ 65 ਗ੍ਰਾਮ ਹੈੋਰੋਇਨ ਬਰਾਮਦ ਹੋਈ | ਸਹਾਇਕ ਥਾਣੇਦਾਰ ਗੁਰਕੰਵਲਜੀਤ ਕੌਰ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਬੱਬਲ ਸਿੰਘ ਵਾਸੀ ਖੋਸਾ ਦਲ ਸਿੰਘ ਥਾਣਾ ਮੱਲਾਂਵਾਲਾ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਮੱਲਾਂਵਾਲਾ ਅੰਦਰ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਮੁਲਜ਼ਮ ਕਾਬੂ, ਮਾਮਲਾ ਦਰਜ ਅਗਲੀ ਖ਼ਬਰ 1 ਤੋਂ 15 ਜੂਨ ਤੱਕ ਬਿਜਲੀ ਮੁਲਾਜ਼ਮ ਕਰਨਗੇ ਵਰਕ-ਟੂ-ਰੂਲ ਮੁਤਾਬਿਕ ਡਿਊਟੀ-ਮੁਲਾਜ਼ਮ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।