11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਹੈਰੋਇਨ ਸਮੇਤ ਇਕ ਮੁਲਜ਼ਮ ਕਾਬੂ, ਮਾਮਲਾ ਦਰਜ

ਅਜੀਤ ਡੈਸਕ 01-06-2025
ਤਲਵੰਡੀ ਭਾਈ, 31 ਮਈ (ਰਵਿੰਦਰ ਸਿੰਘ ਬਜਾਜ)-ਪੁਲਿਸ ਥਾਣਾ ਤਲਵੰਡੀ ਭਾਈ ਦੇ ਸਹਾਇਕ ਥਾਣੇਦਾਰ ਸੁਦੇਸ਼ ਕੁਮਾਰ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਦੌਰਾਨ ਬਿਜਲੀ ਘਰ ਕੋਟ ਕਰੋੜ ਕਲਾਂ ਪਹੁੰਚੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸਾਜਨ ਕੁਮਾਰ ਉਕਤ ਕੋਟ ਕਰੋੜ ਦੇ ਬੱਸ ਸਟੈਂਡ ਦੇ ਸ਼ੈੱਡ ਵਿਚ ਖੜ੍ਹਾ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ, ਜੋ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਪੁਲਿਸ ਪਾਰਟੀ ਵਲੋਂ ਮੌਕੇ 'ਤੇ ਰੇਡ ਕਰਕੇ ਸਾਜਨ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 4.20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਸਹਾਇਕ ਥਾਣੇਦਾਰ ਸੁਦੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਮੁਲਜ਼ਮ ਸਾਜਨ ਕੁਮਾਰ ਪੁੱਤਰ ਜਸਵੰਤ ਕੁਮਾਰ ਵਾਸੀ ਵਾਰਡ ਨੰ: 13, ਰਣਜੀਤ ਨਗਰ ਮੁੱਦਕੀ ਥਾਣਾ ਘੱਲ ਖ਼ੁਰਦ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |
ਪਿਛਲੀ ਖ਼ਬਰ ਫ਼ਿਰੋਜ਼ਪੁਰ ਪੁਲਿਸ ਨੇ ਜ਼ਿਲ੍ਹੇ ਭਰ 'ਚ 556 ਦੋਸ਼ੀਆਂ ਖ਼ਿਲਾਫ਼ ਦਰਜ ਕੀਤੇ 427 ਮੁਕੱਦਮੇ ਅਗਲੀ ਖ਼ਬਰ 65 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।