12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ 'ਚ ਕਰਵਾਇਆ ਨੈਤਿਕ ਸਿੱਖਿਆ ਸੈਮੀਨਾਰ

ਅਜੀਤ ਡੈਸਕ 01-06-2025
ਖੋਸਾ ਦਲ ਸਿੰਘ, 31 ਮਈ (ਮਨਪ੍ਰੀਤ ਸਿੰਘ ਸੰਧੂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਮਾਸਟਰ ਜੋਗਿੰਦਰ ਸਿੰਘ ਖੇਤਰ ਪ੍ਰਧਾਨ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨੈਤਿਕ ਸਿੱਖਿਆ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦੌਰਾਨ ਖੇਤਰ ਸਕੱਤਰ ਬਲਬੀਰ ਸਿੰਘ ਜ਼ੀਰਾ ਵਲੋਂ ਨੈਤਿਕ ਕਮਰਾਂ, ਮਾਂ ਬੋਲੀ ਪੰਜਾਬੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਇਤਿਹਾਸ, ਵਾਪਰੀਆਂ ਘਟਨਾਵਾਂ ਸਬੰਧੀ ਵਿਸਥਾਰ ਸਾਹਿੱਤ ਜਾਣਕਾਰੀ ਦਿੱਤੀ | ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਜੀਵਨ ਤੇ ਉਨ੍ਹਾਂ ਦੁਆਰਾ ਰਚੀ ਬਾਣੀ ਤੋਂ ਸਿੱਖਿਆ ਲੈ ਕੇ ਸੁਚੱਜਾ ਜੀਵਨ ਜਿਊਣ ਲਈ ਅਤੇ 22 ਅਗਸਤ ਨੂੰ ਹੋ ਰਹੀ ਨੈਤਿਕ ਪ੍ਰੀਖਿਆ ਵਿਚ ਵੱਧ ਤੋਂ ਵੱਧ ਸ਼ਾਮਿਲ ਹੋਣ ਦੀ ਪੇ੍ਰਰਨਾ ਦਿੱਤੀ | ਵਿਦਿਆਰਥੀਆਂ ਨਾਲ ਸਵਾਲ-ਜਵਾਬ ਵੀ ਕੀਤੇ ਗਏ | ਇਸ ਮੌਕੇ ਇੰਚਾਰਜ ਸਕੂਲ ਗੁਰਮੀਤ ਕੌਰ, ਗੁਰਦਿੱਤ ਮਲਹੋਤਰਾ ਇੰਚਾਰਜ ਨੈਤਿਕ ਸਿੱਖਿਆ, ਮਨਜਿੰਦਰ ਕੌਰ, ਲਖਵਿੰਦਰ ਸਿੰਘ, ਨਿਰਮਲਜੀਤ ਕੌਰ, ਸਿਵਾਲੀ, ਸ਼ਮਾ ਗਾਬਾ, ਅਮਨਦੀਪ ਕੌਰ, ਸਵਰਨ ਸਿੰਘ, ਹਰਬੰਸ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਜੈ ਮਿਲਾਪ ਲੈਬੋਰਟਰੀ ਐਸੋਸੀਏਸ਼ਨ ਦੇ ਮੈਂਬਰਾਂ ਦੀ ਹੋਈ ਬੈਠਕ ਅਨਿਲ ਕੁਮਾਰ ਮਹਿਰਾ ਬਣੇ ਬਲਾਕ ਫ਼ਿਰੋਜ਼ਪੁਰ ਸ਼ਹਿਰ ਦੇ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।