12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 01-06-2025
ਤਲਵੰਡੀ ਭਾਈ, 31 ਮਈ (ਰਵਿੰਦਰ ਸਿੰਘ ਬਜਾਜ)-ਸ਼ਹੀਦਾਂ ਦੇ ਸਿਰਤਾਜ ਅਤੇ ਸਿੱਖ ਕੌਮ ਦੇ ਪੰਜਵੇਂ ਗੁਰੂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਗੁਰਦੁਆਰਾ ਸਾਹਿਬ ਵਿਖੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਰਾਤ 8 ਵਜੇ ਪਾਏ ਗਏ | ਉਪਰੰਤ ਹਜ਼ੂਰੀ ਰਾਗੀ ਭਾਈ ਬਿੱਕਰ ਸਿੰਘ ਕੋਮਲ ਨੇ ਆਪਣੇ ਮਨੋਹਰ ਕੀਰਤਨ ਰਾਹੀਂ ਆਈ ਹੋਈ ਸੰਗਤ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ 'ਤੇ ਚੱਲਣ ਲਈ ਪੇ੍ਰਰਨਾ ਦਿੱਤੀ ਅਤੇ ਉਨ੍ਹਾਂ ਦੇ ਜੀਵਨ 'ਤੇ ਚਾਨਣਾ ਪਾਇਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਤਲਵੰਡੀ ਭਾਈ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੱਤਪਾਲ ਸਿੰਘ, ਸੁੱਚਪਾਲ ਸਿੰਘ ਆੜ੍ਹਤੀ, ਰਣਜੀਤ ਸਿੰਘ ਬਜਾਜ, ਚਰਨਜੀਤ ਸਿੰਘ ਚਾਵਲਾ, ਉਪਕਾਰ ਸਿੰਘ ਜੱਗਾ ਪ੍ਰਧਾਨ ਨਿਸ਼ਕਾਮ ਸੇਵਾ ਐਂਡ ਵੈੱਲਫੇਅਰ ਸੁਸਾਇਟੀ, ਹਰਪ੍ਰੀਤ ਸਿੰਘ ਬਜਾਜ, ਡਾ: ਸਿਮਰਨਜੀਤ ਸਿੰਘ ਗੈਰੀ, ਜਸਮੀਤ ਸਿੰਘ ਬਜਾਜ, ਜਸਵੰਤ ਸਿੰਘ ਗਿੱਲ, ਬਲਵੰਤ ਸਿੰਘ ਰਾਜੂ, ਨਵਦੀਪ ਸਿੰਘ ਗਿੱਲ ਤੋਂ ਇਲਾਵਾ ਭਾਰੀ ਗਿਣਤੀ 'ਚ ਸੰਗਤਾਂ ਮੌਜੂਦ ਸਨ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ਵਿਖੇ ਲਗਾਇਆ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ 'ਚ ਕਰਵਾਇਆ ਨੈਤਿਕ ਸਿੱਖਿਆ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।