12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਮਾਤਾ ਸਾਹਿਬ ਕੌਰ ਸਕੂਲ ਵਿਖੇ ਲਗਾਇਆ ਮੁਫ਼ਤ ਮੈਡੀਕਲ ਚੈੱਕਅਪ ਕੈਂਪ

ਅਜੀਤ ਡੈਸਕ 01-06-2025
ਗੁਰੂਹਰਸਹਾਏ, 31 ਮਈ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਿੱਥੇ ਸਕੂਲ ਦੀ ਪਿ੍ੰਸੀਪਲ ਡਾ. ਵੰਦਨਾ ਧਵਨ ਦੀ ਅਗਵਾਈ ਹੇਠ ਸਕੂਲ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦਿੱਤੀ ਜਾ ਰਹੀ ਹੈ | ਉੱਥੇ ਹੀ ਸਮੇਂ-ਸਮੇਂ 'ਤੇ ਬੱਚਿਆਂ ਦੀ ਸਿਹਤ ਦਾ ਵੀ ਧਿਆਨ ਰੱਖਿਆ ਜਾਂਦਾ ਹੈ | ਉਸੇ ਕੜੀ ਦੇ ਤਹਿਤ ਅੱਜ ਮਾਤਾ ਸਾਹਿਬ ਕੌਰ ਸਕੂਲ ਵਿਖੇ ਬੱਚਿਆ ਦਾ ਚੈੱਕਅਪ ਕਰਨ ਦੇ ਲਈ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਜਿਸ ਵਿਚ ਜੈਨੇਸਿਸ ਅਮਨਦੀਪ ਮਲਟੀ ਸਪੈਸ਼ਲਿਟੀ ਹਸਪਤਾਲ ਤੋਂ ਮਾਹਿਰ ਡਾ. ਮੇਜਰ ਡੇਵਿਡ ਆਪਣੀ ਟੀਮ ਦੇ ਨਾਲ ਪਹੁੰਚੇ ਜਿਨ੍ਹਾਂ ਦਾ ਸਕੂਲ ਵਿਖੇ ਪਹੁੰਚਣ 'ਤੇ ਸਕੂਲ ਦੀ ਪਿ੍ੰਸੀਪਲ ਵੰਦਨਾ ਧਵਨ, ਚੇਅਰਮੈਨ ਹਰਬੀਰ ਸਿੰਘ, ਮਹੀਪਾਲ ਸਿੰਘ ਵਲੋਂ ਸਵਾਗਤ ਕੀਤਾ ਗਿਆ | ਇਸ ਉਪਰੰਤ ਡਾ. ਮੇਜਰ ਡੇਵਿਡ ਵਲੋਂ ਸਕੂਲੀ ਵਿਦਿਆਰਥੀਆਂ ਦਾ ਚੈੱਕਅਪ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਕੁਲ 125 ਵਿਦਿਆਰਥੀਆਂ ਦਾ ਚੈੱਕਅਪ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਡਾ. ਮੇਜਰ ਡੇਵਿਡ ਨੇ ਕਿਹਾ ਕਿ ਜਿਸ ਤਰ੍ਹਾਂ ਸਾਨੂੰ ਜ਼ਿੰਦਗੀ ਵਿਚ ਕਾਮਯਾਬ ਹੋਣ ਦੇ ਲਈ ਪੜ੍ਹਾਈ ਦੀ ਸਖ਼ਤ ਜ਼ਰੂਰਤ ਹੈ | ਉਸੇ ਤਰ੍ਹਾਂ ਸਾਨੂੰ ਆਪਣੀ ਸਿਹਤ ਦੀ ਦੇਖਭਾਲ ਕਰਨਾ ਵੀ ਜ਼ਰੂਰੀ ਹੈ ਕਿਉਂਕਿ ਜੇਕਰ ਸਾਡੀ ਸਿਹਤ ਚੰਗੀ ਰਹੇਗੀ ਤਾਂ ਹੀ ਅਸੀਂ ਪੜ੍ਹਾਈ ਚੰਗੀ ਤਰ੍ਹਾਂ ਕਰ ਸਕਾਂਗੇ | ਉਨ੍ਹਾਂ ਨੇ ਬੱਚਿਆਂ ਨੂੰ ਸਮੇਂ ਸਮੇਂ 'ਤੇ ਆਪਣੇ ਸਰੀਰ ਦਾ ਚੈੱਕਅਪ ਕਰਵਾਉਣ ਲਈ ਕਿਹਾ | ਇਸ ਮੌਕੇ ਸਮੂਹ ਸਕੂਲ ਸਟਾਫ਼ ਵੀ ਹਾਜ਼ਰ ਸੀ |
ਪਿਛਲੀ ਖ਼ਬਰ ਝੋਨੇ ਦੀ ਫ਼ਸਲ 'ਤੇ ਪ੍ਰਤੀ ਕੁਇੰਟਲ 69 ਰੁਪਏ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ- ਬਰਾੜ/ਸੰਧੂ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।