13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸੀ.ਆਈ.ਏ ਸਟਾਫ਼ ਦੀ ਪੁਲਿਸ ਪਾਰਟੀ ਨੂੰ ਮਿਲੀ ਵੱਡੀ ਸਫਲਤਾ

ਅਜੀਤ ਡੈਸਕ 03-09-2025
ਫ਼ਿਰੋਜ਼ਪੁਰ, 2 ਸਤੰਬਰ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜਪੁਰ ਦੇ ਖੇਤਰ ਵਿਚੋਂ ਨਸ਼ਾ ਤਸਕਰਾਂ ਅਤੇ ਨਸ਼ੇ ਦਾ ਸਫ਼ਾਇਆ ਕਰਨ ਲਈ ਸੀਨੀਅਰ ਪੁਲਿਸ ਕਪਤਾਨ ਭੁਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਫ਼ਿਰੋਜ਼ਪੁਰ ਪੁਲਿਸ ਵਲੋਂ ਲਗਾਤਾਰ ਛਾਪੇਮਾਰੀਆਂ ਅਤੇ ਨਾਕੇਬੰਦੀਆਂ ਕਰਕੇ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ | ਇਸੇ ਲੜੀ ਦੇ ਚੱਲਦੇ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਖੇਤਰ ਵਿਚ ਬੀਤੇ ਦਿਨ ਸੀ.ਆਈ.ਏ ਸਟਾਫ਼ ਵਲੋਂ ਵਿਸ਼ੇਸ਼ ਚੈਕਿੰਗ ਦੌਰਾਨ ਦੋ ਮੋਟਰਸਾਈਕਲ ਸਵਾਰਾਂ ਨੂੰ ਕਾਬੂ ਕਰਕੇ ਹੈਰੋਇਨ ਤੇ ਹੋਰ ਸਮਾਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ਼ ਦੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਦੋ ਨੌਜਵਾਨ ਧਰਮਿੰਦਰ ਗਿੱਲ ਉਰਫ਼ ਟੈਣੀ ਪੁੱਤਰ ਸੁੱਖਾ ਸਿੰਘ ਵਾਸੀ ਨਵਾਂ ਕਿਲਾ ਥਾਣਾ ਲੱਖੋ ਕੇ ਬਹਿਰਾਮ ਅਤੇ ਗੁਰਸ਼ਰਨ ਸਿੰਘ ਉਰਫ਼ ਗੋਰਾ ਪੁੱਤਰ ਪੁੱਤਰ ਉਤਮ ਸਿੰਘ ਵਾਸੀ ਨਵਾਂ ਕਿਲਾ ਥਾਣਾ ਲੱਖੋ ਕੇ ਬਹਿਰਾਮ ਨੂੰ ਸ਼ੱਕ ਪੈਣ 'ਤੇ ਕਾਬੂ ਕੀਤਾ, ਜਿਨ੍ਹਾਂ ਦੀ ਤਲਾਸ਼ੀ ਦੌਰਾਨ ਮੁਲਜ਼ਮਾਂ ਪਾਸੋਂ 102 ਗ੍ਰਾਮ ਹੈਰੋਇਨ, ਡਿਜੀਟਲ ਕੰਡਾ, ਮੋਬਾਈਲ ਫ਼ੋਨ ਅਤੇ ਮੋਟਰਸਾਈਕਲ ਮਾਰਕਾ ਸਪਲੈਂਡਰ ਨੰਬਰ ਪੀ.ਬੀ 05 ਏ ਟੀ 9345 ਬਰਾਮਦ ਕੀਤਾ ਗਿਆ | ਪੁਲਿਸ ਵਲੋਂ ਕਾਬੂ ਕੀਤੇ ਮੁਲਜ਼ਮਾਂ ਵਿਰੁੱਧ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਦੀ ਰਿਪੋਰਟ 'ਤੇ ਵੱਖ ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਨੁਮਾਇੰਦਿਆਂ ਵਲੋਂ ਹੜ੍ਹ ਮਾਰੇ ਇਲਾਕਿਆਂ ਦਾ ਦੌਰਾ ਅਗਲੀ ਖ਼ਬਰ ਹੜ੍ਹਾਂ ਦੀ ਕਰੋਪੀ ਕਾਰਨ ਤੇ ਡੀ.ਐੱਸ.ਪੀ. ਵਲੋਂ ਹੋਰ ਸਮਾਂ ਮੰਗਣ 'ਤੇ ਧਰਨਾ ਕੀਤਾ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।