13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਤੇਜ਼ ਹਨੇਰੀ ਤੇ ਮੀਂਹ ਕਾਰਨ ਗੋਦਾਮ ਹੋਇਆ ਢਹਿ-ਢੇਰੀ

ਅਜੀਤ ਡੈਸਕ 03-09-2025
ਤਲਵੰਡੀ ਭਾਈ, 2 ਸਤੰਬਰ (ਰਵਿੰਦਰ ਸਿੰਘ ਬਜਾਜ)-ਪੰਜਾਬ ਅਤੇ ਪਹਾੜੀ ਇਲਾਕਿਆਂ 'ਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਾਰਸ਼ ਕਾਰਨ ਆਏ ਹੜ੍ਹਾਂ ਦੌਰਾਨ ਜਿੱਥੇ ਦਰਿਆ ਨਾਲ ਲੱਗਦੇ ਖੇਤਰਾਂ 'ਚ ਭਾਰੀ ਤਬਾਹੀ ਹੋਈ ਹੈ, ਉੱਥੇ ਹੀ ਕਈ ਘਰ ਅਤੇ ਗੋਦਾਮ ਡਿੱਗਣ ਕਾਰਨ ਲੋਕਾਂ ਦਾ ਆਰਥਿਕ ਮਾਲੀ ਨੁਕਸਾਨ ਹੋਇਆ ਹੈ | ਇਸੇ ਦੌਰਾਨ ਹੀ ਸਥਾਨਕ ਕਸਬੇ 'ਚ ਇਕ ਰਾਈਸ ਮਿੱਲ ਦਾ ਵੱਡਾ ਗੋਦਾਮ ਢਹਿ ਢੇਰੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਅਰੋੜਾ ਰਾਈਸ ਐਂਡ ਜਨਰਲ ਮਿੱਲਜ਼ ਦੇ ਮਾਲਕ ਰਵੀ ਅਰੋੜਾ ਸਪੁੱਤਰ ਮਨੋਹਰ ਲਾਲ ਅਰੋੜਾ ਨੇ ਦੱਸਿਆ ਕਿ ਬੀਤੀ ਰਾਤ ਆਈ ਤੇਜ਼ ਹਨ੍ਹੇਰੀ ਅਤੇ ਭਾਰੀ ਮੀਂਹ ਕਾਰਨ ਉਨ੍ਹਾਂ ਦੀ ਫਰਮ ਅਰੋੜਾ ਰਾਇਸ ਐਂਡ ਜਨਰਲ ਮਿੱਲਜ਼ ਦਾ ਇਕ ਵੱਡਾ ਗੋਦਾਮ ਢਹਿ-ਢੇਰੀ ਹੋ ਗਿਆ, ਜਿਸ ਕਾਰਨ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ |
ਪਿਛਲੀ ਖ਼ਬਰ ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ 'ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਮੁਫਤ ਮੈਡੀਕਲ ਕੈਂਪ ਦਾ ਆਯੋਜਨ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਨੁਮਾਇੰਦਿਆਂ ਵਲੋਂ ਹੜ੍ਹ ਮਾਰੇ ਇਲਾਕਿਆਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।