13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਟੇਟ ਫਾਰਮੇਸੀ ਕੌਂਸਲ ਮੈਂਬਰ ਸੋਢੀ ਨੇ ਹੜ੍ਹ ਪੀੜਤਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਦਾ ਲਿਆ ਜਾਇਜ਼ਾ

ਅਜੀਤ ਡੈਸਕ 03-09-2025
ਫ਼ਿਰੋਜ਼ਪੁਰ, 2 ਸਤੰਬਰ (ਕੁਲਬੀਰ ਸਿੰਘ ਸੋਢੀ)-ਪਿਛਲੇ ਕਰੀਬ 15 ਦਿਨਾਂ ਤੋਂ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦਾ ਸਰਹੱਦੀ ਖੇਤਰ ਹੜ੍ਹਾਂ ਦੀ ਮਾਰ ਹੇਠ ਆਇਆ ਹੋਇਆ ਹੈ, ਜਿਸ ਕਰਕੇ ਲੋਕਾਂ ਨੂੰ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹੜ੍ਹ ਪੀੜਤਾਂ ਦੀ ਸਿਹਤ ਸੰਭਾਲ ਲਈ ਸਿਹਤ ਵਿਭਾਗ ਵਲੋਂ ਮੈਡੀਕਲ ਕੈਂਪ ਲਗਾਏ ਹੋਏ ਹਨ, ਜਿਨ੍ਹਾਂ 'ਤੇ ਲੋਕਾਂ ਨੂੰ ਦਵਾਈਆਂ ਤੇ ਮੈਡੀਕਲ ਚੈੱਕਅਪ ਮੁਹੱਈਆ ਕਾਰਵਾਈ ਜਾ ਰਹੀ ਹੈ | ਬੀਤੇ ਦਿਨ ਮੈਡੀਕਲ ਕੈਂਪਾਂ ਦਾ ਜਾਇਜ਼ਾ ਲੈਣ ਲਈ ਸਟੇਟ ਫਾਰਮੇਸੀ ਕੌਂਸਲ ਦੇ ਮੈਂਬਰ ਅਤੇ ਜ਼ਿਲ੍ਹਾ ਡਾਕਟਰੀ ਵਿੰਗ ਪ੍ਰਧਾਨ ਡਾ. ਅੰਮਿ੍ਤਪਾਲ ਸਿੰਘ ਸੋਢੀ ਆਪਣੀ ਟੀਮ ਨਾਲ ਪਿੰਡ ਗੱਟੀ ਰਾਜੋ ਕੇ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਮੈਡੀਕਲ ਟੀਮ ਤੋਂ ਜਿੱਥੇ ਜਾਣਕਾਰੀ ਹਾਸਲ ਕੀਤੀ, ਉੱਥੇ ਹਾਜ਼ਰ ਲੋਕਾਂ ਨੂੰ ਮਿਲ ਰਹੀਆਂ ਸੁਵਿਧਾਵਾਂ ਬਾਰੇ ਪੁੱਛਿਆ | ਡਾਕਟਰ ਸੋਢੀ ਨੇ ਹਾਜ਼ਰ ਡਾਕਟਰਾਂ ਨੂੰ ਅਪੀਲ ਕੀਤੀ ਕਿ ਮਾਨਵਤਾ ਦੀ ਸੇਵਾ ਨੂੰ ਪਹਿਲ ਦਿੱਤੀ ਜਾਵੇ ਤੇ ਲੋਕ ਮੈਡੀਕਲ ਸੁਵਿਧਾਵਾਂ ਤੋਂ ਵਾਂਝੇ ਨਾ ਰਹਿਣ | ਡਾਕਟਰ ਸੋਢੀ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਬਹੁਤ ਵਧੀਆ ਇੰਤਜ਼ਾਮ ਕੀਤਾ ਹੋਇਆ ਹੈ ਤੇ ਹਰ ਪੀੜਤ ਨੂੰ ਮੈਡੀਕਲ ਸੁਵਿਧਾ ਮਿਲ ਰਹੀ ਹੈ | ਉਨ੍ਹਾਂ ਆਮ ਜਨਤਾ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਪੀੜਤ ਪਰਿਵਾਰ ਦੀ ਸਹਾਇਤਾ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਤਾਂ ਕਿ ਦੁੱਖ ਦੀ ਘੜੀ ਵਿਚ ਉਨ੍ਹਾਂ ਨੂੰ ਹੌਸਲਾ ਮਿਲ ਸਕੇ | ਇਸ ਮੌਕੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ, ਬਲਾਕ ਪ੍ਰਧਾਨ ਰਾਜ ਕੁਮਾਰ ਤੇ ਹੋਰ ਆਪ ਦੇ ਵਲੰਟੀਅਰ ਹਾਜ਼ਰ ਸਨ |
ਪਿਛਲੀ ਖ਼ਬਰ ਹੜ੍ਹਾਂ ਦੇ ਬਚਾਅ ਪ੍ਰਬੰਧ ਦਾ 8 ਹਜ਼ਾਰ 62 ਕਰੋੜ ਰੁਪਈਆ ਪੰਜਾਬ ਸਰਕਾਰ ਨੇ ਕਿੱਥੇ ਖ਼ਰਚਿਆ, ਦੱਸੇ- ਕਰਨੈਲ ਸਿੰਘ ਪੀਰ ਮੁ... ਅਗਲੀ ਖ਼ਬਰ ਹੜ੍ਹ ਪੀੜਤ ਇਲਾਕਿਆਂ 'ਚ ਰਮਿੰਦਰ ਆਵਲਾ ਨੇ ਲੋਕਾਂ ਨੂੰ ਵੰਡੀ ਰਾਹਤ ਸਮੱਗਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।