22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

117 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ

ਅਜੀਤ ਡੈਸਕ 24-09-2025

ਤਲਵੰਡੀ ਭਾਈ, 23 ਸਤੰਬਰ (ਰਵਿੰਦਰ ਸਿੰਘ ਬਜਾਜ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਚੱਲਦਿਆਂ ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਇਕ ਮੁਲਜ਼ਮ ਨੂੰ 117 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਬ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਮੁਖ਼ਬਰ ਖ਼ਾਸ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਮੁਲਜ਼ਮ ਅਭਿਸ਼ੇਕ ਜੋ ਹੈਰੋਇਨ ਵੇਚਣ ਦਾ ਆਦੀ ਹੈ ਅਤੇ ਹੁਣ ਵੀ ਨੈਸ਼ਨਲ ਹਾਈਵੇ-54 'ਤੇ ਬਣੀ ਕਾਰ ਪਾਰਕਿੰਗ ਵਿਚ ਬੈਠਾ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ | ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਅਭਿਸ਼ੇਕ ਉਰਫ਼ ਅਭੀ ਪੁੱਤਰ ਸ਼ਾਮ ਸਿੰਘ ਵਾਸੀ ਅਜੀਤ ਨਗਰ ਤਲਵੰਡੀ ਭਾਈ ਨੂੰ 117 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ, ਜਿਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |

ਪਿਛਲੀ ਖ਼ਬਰ 3 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, ਮਾਮਲਾ ਦਰਜ ਅਗਲੀ ਖ਼ਬਰ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਵੱਧ ਕਰਜ਼ਾ ਚੜ੍ਹਾਉਣ ਵਾਲੀ ਸਰਕਾਰ-ਅਕਾਲੀ ਆਗੂ ਮੁੱਦਕੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।