22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

3 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, ਮਾਮਲਾ ਦਰਜ

ਅਜੀਤ ਡੈਸਕ 24-09-2025
ਫ਼ਿਰੋਜ਼ਪੁਰ, 23 ਸਤੰਬਰ (ਰਾਕੇਸ਼ ਚਾਵਲਾ)-ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਇਕ ਵਿਅਕਤੀ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਫ਼ਿਰੋਜ਼ਪੁਰ ਪੁਲਿਸ ਦੇ ਐੱਸ.ਆਈ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਵਲਟਰ ਬਖ਼ਸ਼ੀਸ਼ ਪੁੱਤਰ ਮੱਖਣ ਲਾਲ ਵਾਸੀ ਖਾਨੂੰ ਵਾਲੀ ਬਸਤੀ ਦਾਖਲੀ ਨਿਜ਼ਾਮਦੀਨ ਫ਼ਿਰੋਜ਼ਪੁਰ ਨੂੰ ਪੁਰਾਣੇ ਡੀ.ਟੀ.ਓ ਦਫ਼ਤਰ ਦੇ ਸਾਹਮਣੇ ਤੋਂ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਗਿ੍ਫ਼ਤਾਰ ਕੀਤਾ ਗਿਆ | ਪੁਲਿਸ ਨੇ ਦੱਸਿਆ ਕਿ ਉਕਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਸੂਬਾ ਪੱਧਰੀ ਸੱਦੇ 'ਤੇ ਫ਼ਿਰੋਜ਼ਪੁਰ ਦੇ ਵਕੀਲ ਰਹੇ ਹੜਤਾਲ 'ਤੇ <br/> ਅਗਲੀ ਖ਼ਬਰ 117 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।