23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

140 ਕਿੱਲੋ ਲਾਹਣ ਤੇ 60 ਬੋਤਲਾਂ ਦੇਸੀ ਸ਼ਰਾਬ ਬਰਾਮਦ

ਅਜੀਤ ਡੈਸਕ 24-09-2025

ਮੱਲਾਂਵਾਲਾ, 23 ਸਤੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਪੁਲਿਸ ਵਲੋਂ ਵੱਡੀ ਸਫਲਤਾ ਹਾਸਿਲ ਕਰਦਿਆਂ 140 ਕਿੱਲੋ ਲਾਹਣ ਅਤੇ 60 ਬੋਤਲਾਂ ਦੇਸੀ ਸ਼ਰਾਬ ਬਰਾਮਦ ਕਰਕੇ ਇਕ ਮੁਲਜ਼ਮ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਕਰਨੈਲ ਸਿੰਘ ਨੇ ਦੱਸਿਆ ਕਿ ਜਦ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ 'ਤੇ ਰਵਾਨਾ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਇਕ ਵਿਅਕਤੀ ਸ਼ਰਾਬ ਵੇਚਣ ਦਾ ਆਦੀ ਹੈ, ਜਿਸ 'ਤੇ ਰੇਡ ਕਰਕੇ ਭਾਰੀ ਮਾਤਰਾ 'ਚ ਲਾਹਣ ਤੇ ਸ਼ਰਾਬ ਬਰਾਮਦ ਹੋ ਸਕਦੀ ਹੈ | ਉਨ੍ਹਾਂ ਦੱਸਿਆ ਕਿ ਕਾਰਵਾਈ ਕਰਦਿਆਂ 140 ਕਿੱਲੋ ਲਾਹਣ ਅਤੇ 60 ਬੋਤਲਾਂ ਦੇਸੀ ਸ਼ਰਾਬ ਬਰਾਮਦ ਕਰਕੇ ਮੁਲਜ਼ਮ ਸੋਨੂੰ ਪੁੱਤਰ ਨੱਥੂ ਵਾਸੀ ਬਸਤੀ ਚੰਦੇ ਵਾਲੀ ਕਾਮਲ ਵਾਲਾ ਖ਼ੁਰਦ ਮੱਲਾਂਵਾਲਾ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ 8 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਸੂਬਾ ਪੱਧਰੀ ਸੱਦੇ 'ਤੇ ਫ਼ਿਰੋਜ਼ਪੁਰ ਦੇ ਵਕੀਲ ਰਹੇ ਹੜਤਾਲ 'ਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।