23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਪਰਾਲੀ ਨਾ ਸਾੜਨ ਸੰਬੰਧੀ ਤਹਿਸੀਲਦਾਰ ਗੁਰੂਹਰਸਹਾਏ ਨੇ ਜਾਗਰੂਕਤਾ ਵੈਨ ਨੂੰ ਦਿੱਤੀ ਹਰੀ ਝੰਡੀ <br/>

ਅਜੀਤ ਡੈਸਕ 24-09-2025
ਗੁਰੂਹਰਸਹਾਏ, 23 ਸਤੰਬਰ (ਹਰਚਰਨ ਸਿੰਘ ਸੰਧੂ/ਕਪਿਲ ਕੰਧਾਰੀ)-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਝੋਨੇ ਦੀ ਵਾਢੀ ਦੌਰਾਨ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਬਲਾਕ ਗੁਰੂਹਰਸਹਾਏ ਅਤੇ ਮਮਦੋਟ ਦੇ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਸਬੰਧ ਵਿਚ ਜਾਗਰੂਕਤਾ ਵੈਨ ਨੂੰ ਤਹਿਸੀਲਦਾਰ ਗੁਰੂਹਰਸਹਾਏ ਬੀਰ ਕਰਨ ਸਿੰਘ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਗੁਰੂਹਰਸਹਾਏ ਦੇ ਖੇਤੀਬਾੜੀ ਵਿਕਾਸ ਅਫ਼ਸਰ ਅਮਨਦੀਪ ਸਿੰਘ ਸੰਧੂ, ਅਮਨਦੀਪ ਸਿੰਘ ਕੰਬੋਜ ਵੀ ਹਾਜ਼ਰ ਸਨ | ਇਸ ਮੌਕੇ ਬੀਰ ਕਰਨ ਸਿੰਘ ਨੇ ਦੱਸਿਆ ਕਿ ਇਸ ਜਾਗਰੂਕਤਾ ਵੈਨ ਨਾਲ ਖੇਤੀਬਾੜੀ ਵਿਭਾਗ ਦੇ ਕਰਮਚਾਰੀਆਂ ਦੀ ਟੀਮ ਦੀਆਂ ਡਿਊਟੀਆਂ ਲੱਗ ਚੁੱਕੀਆਂ ਹਨ, ਜੋ ਕਿ ਹਰ ਪਿੰਡ ਵਿਚ ਜਾ ਕੇ ਕਿਸਾਨਾਂ ਨੂੰ ਵੈਨ 'ਤੇ ਲੱਗੇ ਸਪੀਕਰ ਰਾਹੀਂ ਪਰਾਲੀ ਨਾ ਸਾੜਨ ਦੇ ਸਬੰਧ ਵਿਚ ਅਪੀਲ ਕਰਨਗੇ ਅਤੇ ਨਾਲ ਹੀ ਪਰਾਲੀ ਨੂੰ ਖੇਤ ਵਿਚ ਵਾਹ ਕੇ ਨਿਪਟਾਰਾ ਕਰਨ ਦੇ ਫ਼ਾਇਦੇ ਵੀ ਦੱਸੇ ਜਾਣਗੇ | ਇਹ ਜਾਗਰੂਕਤਾ ਵੈਨ ਕਣਕ ਦੀ ਬਿਜਾਈ ਸ਼ੁਰੂ ਹੋਣ ਤੋਂ ਪਹਿਲਾਂ ਤੱਕ ਬਲਾਕ ਗੁਰੂਹਰਸਹਾਏ ਅਤੇ ਮਮਦੋਟ ਦੇ ਸਾਰੇ ਪਿੰਡਾਂ ਦੇ ਵਿਚ ਚੱਕਰ ਲਾਵੇਗੀ ਤਾਂ ਜੋ ਕਿਸਾਨਾਂ ਨੂੰ ਵੱਧ ਤੋਂ ਵੱਧ ਜ਼ਮੀਨੀ ਪੱਧਰ 'ਤੇ ਮਿਲ ਕੇ ਪਰਾਲੀ ਨਾ ਸਾੜਨ ਸਬੰਧ ਵਿਚ ਅਪੀਲ ਕੀਤੀ ਜਾ ਸਕੇ |

ਪਿਛਲੀ ਖ਼ਬਰ ਹੜ੍ਹਾਂ ਨਾਲ ਹੋਏ ਭਾਰੀ ਨੁਕਸਾਨ ਦੇ ਬਾਵਜੂਦ ਸਿਵਲ ਪ੍ਰਸ਼ਾਸਨ ਨਹੀਂ ਲੈ ਰਿਹਾ ਸਾਰ-ਰਛਪਾਲ ਸਿੰਘ/ ਸੁਖਦੇਵ ਸਿੰਘ <br/> ਅਗਲੀ ਖ਼ਬਰ ਸਰਕਾਰ ਅਤੇ ਮਹਿਕਮੇ ਵਲੋਂ ਬਦਲੀਆਂ ਦੇ ਨਾਂਅ 'ਤੇ ਮੁਲਾਜ਼ਮਾਂ ਨੂੰ ਕੀਤਾ ਜਾ ਰਿਹਾ ਖੱਜਲ-ਖਰਾਬ-ਰੇਸ਼ਮ ਸਿੰਘ ਗਿੱਲ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।