17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰੇਗੀ ਫ਼ਿਰੋਜ਼ਪੁਰ ਦੇ ਪਿੰਡਾਂ 'ਚ ਪਹੁੰਚੀ ਕੇਂਦਰੀ ਟੀਮ

ਅਜੀਤ ਡੈਸਕ 25-09-2025
ਫ਼ਿਰੋਜ਼ਪੁਰ, 24 ਸਤੰਬਰ (ਗੁਰਿੰਦਰ ਸਿੰਘ)- ਹਾਲ ਹੀ ਵਿਚ ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਲਈ ਭਾਰਤ ਸਰਕਾਰ ਦੀ ਮਨਿਸਟਰੀ ਆਫ਼ ਐਗਰੀਕਲਚਰਲ ਐਂਡ ਫਾਰਮਰ ਵੈੱਲਫੇਅਰ ਵਿਭਾਗ ਵਲੋਂ ਬਣਾਈ ਗਈ ਵਿਸ਼ੇਸ਼ ਕਮੇਟੀ ਵਲੋਂ ਚੇਅਰਮੈਨ ਅਨਿਲ ਖਿਪਲ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਹੜ੍ਹ ਪੀੜਤ ਪਿੰਡਾਂ ਦੀਨੇ ਕੇ, ਗੱਟਾ ਬਾਦਸ਼ਾਹ, ਟੇਂਡੀ ਵਾਲਾ ਅਤੇ ਭਾਨੇ ਵਾਲਾ ਦਾ ਦੌਰਾ ਕੀਤਾ | ਇਸ ਮੌਕੇ ਕਮੇਟੀ ਦੇ ਮੈਂਬਰ ਡਾ. ਸੁਭਾਸ਼ ਚੰਦਰ ਤੇ ਰਾਮ ਪ੍ਰਕਾਸ਼ ਮੀਨਾ ਵੀ ਹਾਜ਼ਰ ਸਨ | ਆਪਣੇ ਦੌਰੇ ਦੌਰਾਨ ਚੇਅਰਮੈਨ ਅਨਿਲ ਖਿਪਲ ਨੇ ਹੜ੍ਹ ਪੀੜਤ ਲੋਕਾਂ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ | ਉਨ੍ਹਾਂ ਨੇ ਕਿਸਾਨਾਂ ਤੋਂ ਇਸ ਪਾਣੀ ਦੀ ਮਾਰ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਬਾਰੇ ਸੁਝਾਅ ਲਏ ਤੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਧਿਆਨ ਵਿਚ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਜਲਦੀ ਤਿਆਰ ਕਰ ਦਿੱਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਬਣਦਾ ਮੁਆਵਜ਼ਾ ਜਲਦੀ ਮਿਲ ਸਕੇ | ਇਸ ਮੌਕੇ ਡਾ. ਕਾਮਨੀ ਖੇਤੀਬਾੜੀ ਤੇ ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅਕਾਲੀ ਦਲ (ਅ) ਦੀਨਾ ਕਾਂਗੜ ਵਿਖੇ ਮਨਾਏਗਾ- ਭੁੱਲਰ/ਦਿਉਲ ਅਗਲੀ ਖ਼ਬਰ ਫ਼ਿਰੋਜ਼ਪੁਰ ਪੁਲਿਸ ਵਲੋਂ ਨਾਜਾਇਜ਼ ਹਥਿਆਰਾਂ ਸਮੇਤ 'ਨਾਈ' ਗਿ੍ਫ਼ਤਾਰ, ਸਾਥੀ ਦੀ ਭਾਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।