17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

19 ਗ੍ਰਾਮ ਹੈਰੋਇਨ ਸਮੇਤ 4 ਮੁਲਜ਼ਮ ਕਾਬੂ

ਅਜੀਤ ਡੈਸਕ 25-09-2025
ਮੱਲਾਂਵਾਲਾ, 24 ਸਤੰਬਰ (ਗੁਰਦੇਵ ਸਿੰਘ)- ਪੁਲਿਸ ਥਾਣਾ ਮੱਲਾਂਵਾਲਾ ਦੇ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਮੱਲਾਂਵਾਲਾ ਤੋਂ ਕੋਹਾਲਾ ਜਾ ਰਹੇ ਸੀ ਤਾਂ ਰਸਤੇ ਵਿਚ ਪਾਣੀ ਵਾਲੇ ਨਾਲੇ ਕੋਲ 3 ਮੋਨੇ ਨੌਜਵਾਨ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗੇ ਜਿਨ੍ਹਾਂ ਨੂੰ ਪੁਲਿਸ ਪਾਰਟੀ ਵਲੋਂ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ 9 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਮੁਲਜ਼ਮਾਂ ਦੀ ਪਹਿਚਾਣ ਬਲਦੇਵ ਸਿੰਘ ਪੁੱਤਰ ਨੇਕ ਸਿੰਘ ਵਾਸੀ ਖੋਸਾ ਦਲ ਸਿੰਘ ਵਾਲਾ, ਜਸਵੀਰ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਗੋਗੋਆਣੀ, ਸੁਖਦੀਪ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਗੋਗੋਆਣੀ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਮੱਲਾਂਵਾਲਾ ਦਾਣਾ ਮੰਡੀ 'ਚੋਂ ਇਕ ਨੌਜਵਾਨ ਬੂਟਾ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਫ਼ਤਿਹਗੜ੍ਹ ਸਭਰਾ ਮੱਲਾਂਵਾਲਾ ਨੂੰ ਕਾਬੂ ਕੀਤਾ ਗਿਆ ਜਿਸ ਕੋਲੋਂ ਤਲਾਸ਼ੀ ਦੌਰਾਨ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਕਤ ਮੁਲਜ਼ਮਾਂ ਖ਼ਿਲਾਫ਼ ਥਾਣਾ ਮੱਲਾਂਵਾਲਾ 'ਚ ਮੁਕੱਦਮਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ 12 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਕਾਬੂ ਅਗਲੀ ਖ਼ਬਰ ਵਿਧਾਇਕ ਕਟਾਰੀਆ ਨੇ 5 ਕਰੋੜ ਦੀ ਲਾਗਤ ਵਾਲੀ ਮੱਲਾਂਵਾਲਾ ਤੋਂ ਕੱਚਰਭੰਨ ਤੱਕ ਸੜਕ ਦਾ ਨਿਰਮਾਣ ਕਰਵਾਇਆ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।