17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਵਿਧਾਇਕ ਦਹੀਯਾ ਵਲੋਂ ਆੜ੍ਹਤੀਆਂ ਤੇ ਰਾਈਸ ਮਿੱਲਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਮੀਟਿੰਗ

ਅਜੀਤ ਡੈਸਕ 25-09-2025
ਤਲਵੰਡੀ ਭਾਈ, 24 ਸਤੰਬਰ (ਕੁਲਜਿੰਦਰ ਸਿੰਘ ਗਿੱਲ) - ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਆੜ੍ਹਤੀਆਂ ਤੇ ਰਾਈਸ ਮਿੱਲਰਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਵਲੋਂ ਇੱਥੇ ਬੈਠਕ ਕੀਤੀ ਗਈ ਜਿਸ ਵਿਚ ਮਨਜਿੰਦਰ ਸਿੰਘ ਡਿਪਟੀ ਡਾਇਰੈਕਟਰ ਫੂਡ ਸਪਲਾਈ, ਜਤਿਨ ਵਰਮਾ ਫੂਡ ਸਪਲਾਈ ਕੰਟਰੋਲਰ, ਜਸਮੀਤ ਸਿੰਘ ਜ਼ਿਲ੍ਹਾ ਮੰਡੀ ਅਫ਼ਸਰ ਫ਼ਿਰੋਜ਼ਪੁਰ, ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਤੇ ਅਧਿਕਾਰੀਆਂ ਤੋਂ ਇਲਾਵਾ ਸਥਾਨਿਕ ਆੜ੍ਹਤੀਏ ਤੇ ਰਾਈਸ ਮਿੱਲਰ ਸ਼ਾਮਿਲ ਹੋਏ | ਮੀਟਿੰਗ ਦੀ ਆਰੰਭਤਾ ਮੌਕੇ ਆੜ੍ਹਤੀਆ ਐਸੋਸੀਏਸ਼ਨ ਤਲਵੰਡੀ ਭਾਈ ਦੇ ਪ੍ਰਧਾਨ ਗੁਰਜੰਟ ਸਿੰਘ ਢਿੱਲੋਂ ਨੇ ਮੀਟਿੰਗ ਵਿਚ ਪੁੱਜੇ ਵਿਧਾਇਕ ਦਹੀਯਾ, ਸਮੂਹ ਅਧਿਕਾਰੀਆਂ ਤੇ ਆੜ੍ਹਤੀਆਂ, ਰਾਈਸ ਮਿੱਲਰਾਂ ਲਈ ਸਵਾਗਤੀ ਸ਼ਬਦ ਕਹਿੰਦਿਆਂ ਆੜ੍ਹਤੀਆਂ, ਮਜ਼ਦੂਰਾਂ ਨੂੰ ਦਰਪੇਸ਼ ਸਮੱਸਿਆਵਾਂ 'ਤੇ ਚਾਨਣਾਂ ਪਾਇਆ | ਉਪਰੰਤ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅੰਮਿ੍ਤ ਲਾਲ ਛਾਬੜਾ, ਰੂਪ ਲਾਲ ਵੱਤਾ, ਮਹਿੰਦਰਪਾਲ ਢੱਲ, ਧਰਮਿੰਦਰ ਗੋਇਲ, ਸੁੱਚਪਾਲ ਸਿੰਘ ਆਦਿ ਨੇ ਵਿਚਾਰ ਰੱਖਦਿਆਂ ਮੰਡੀਆਂ 'ਚੋਂ ਚੁਕਾਈ ਨੂੰ ਲੈ ਕੇ ਟਰਾਂਸਪੋਰਟ ਨਾਲ ਸਬੰਧਿਤ ਮੁਸ਼ਕਲਾਂ ਰੱਖੀਆਂ ਤੇ ਉਨ੍ਹਾਂ ਦੇ ਹੱਲ ਦੀ ਮੰਗ ਉਠਾਈ | ਇਸ ਸਮੇਂ ਰਛਪਾਲ ਸਿੰਘ ਕਰਮੰੂਵਾਲਾ ਨੇ ਚਾਵਲ ਮਿੱਲ ਸਨਅਤ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਸਬੰਧੀ ਮੰਗ ਰੱਖੀ | ਇਸ ਸਮੇਂ ਸੰਬੋਧਨ ਕਰਦੇ ਹੋਏ ਵਿਧਾਇਕ ਦਹੀਯਾ ਨੇ ਮੰਡੀਆਂ 'ਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਚੁਸਤ ਦਰੁਸਤ ਢੰਗ ਨਾਲ ਚਲਾਉਣਾ ਸਾਡੀ ਪਹਿਲ ਹੈ | ਉਨ੍ਹਾਂ ਕਿਹਾ ਕਿ ਆੜ੍ਹਤੀਆਂ ਤੇ ਰਾਈਸ ਮਿੱਲਰਾਂ ਦੀਆਂ ਸਮੱਸਿਆਵਾਂ 'ਤੇ ਉਹ ਖ਼ੁਦ ਨਿਗਰਾਨੀ ਰੱਖ ਰਹੇ | ਇਸ ਮੌਕੇ ਉਨ੍ਹਾਂ ਟਰਾਂਸਪੋਰਟ ਸੰਬੰਧੀ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ | ਮੀਟਿੰਗ ਮੌਕੇ ਗੁਰਦੀਪ ਸਿੰਘ ਗਿੱਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਜੀਤ ਰਾਮ ਢੱਲ, ਸੰਦੀਪ ਮੰਗਲਾ, ਰੁਪਿੰਦਰ ਸਿੰਘ ਮੋਨੂੰ, ਗੁਰਮੀਤ ਸਿੰਘ, ਹਰਜਿੰਦਰ ਸਿੰਘ ਸੰਘਾ, ਅੰਮਿ੍ਤ ਲਾਲ ਬਾਂਸਲ, ਪ੍ਰਵੀਨ ਗੋਇਲ, ਮਨੀਸ਼ ਢੱਲ, ਬਲਵਿੰਦਰ ਸਿੰਘ ਢੱਲ, ਹੀਰਾ ਲਾਲ ਪੁਰੀ, ਚਮਕੌਰ ਸਿੰਘ ਖੋਸਾ, ਸੁਰਿੰਦਰ ਮੰਗਲਾ, ਬਲਜੀਤ ਸਿੰਘ ਬਰਾੜ, ਵਿਜੇ ਕੁਮਾਰ ਸਲੂਜਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਆੜ੍ਹਤੀ, ਚਾਵਲ ਮਿੱਲ ਮਾਲਕ ਸ਼ਾਮਿਲ ਸਨ |
ਪਿਛਲੀ ਖ਼ਬਰ ਕੰਪਿਊਟਰ ਅਧਿਆਪਕਾਂ ਵਲੋਂ ਮੁੱਖ ਮੰਤਰੀ ਦਾ ਘਿਰਾਓ 28 ਨੂੰ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ 'ਚ ਕਰਵਾਇਆ ਐਕਸਟੈਨਸ਼ਨ ਲੈਕਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।