17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

5 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ

ਅਜੀਤ ਡੈਸਕ 25-09-2025
ਮੱਖੂ, 24 ਸਤੰਬਰ (ਵਰਿੰਦਰ ਮਨਚੰਦਾ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਨਸ਼ਿਆਂ ਖ਼ਿਲਾਫ਼ ਛੇੜੀ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਥਾਣਾ ਮੱਖੂ ਪੁਲਿਸ ਵਲੋਂ 2 ਵਿਅਕਤੀਆਂ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਮੱਖੂ ਦੇ ਮੁਖੀ ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਮਿਸ਼ਨ ਬਸਤੀ ਮੱਖੂ 'ਚੋਂ 2 ਮੋਨੇ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਦੀ ਤਲਾਸ਼ੀ ਲੈਣ 'ਤੇ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦੀ ਪਹਿਚਾਣ ਦਿਲਬਾਗ ਸਿੰਘ ਉਰਫ਼ ਇਕਬਾਲ ਸਿੰਘ ਉਰਫ਼ ਬਾਗਾ ਵਾਸੀ ਮਿਸ਼ਨ ਬਸਤੀ ਹਾਲ ਸੂਦਾਂ ਥਾਣਾ ਮੱਖੂ ਅਤੇ ਸੂਬਾ ਸਿੰਘ ਵਾਸੀ ਪਿੰਡ ਖੰਨਾ ਥਾਣਾ ਮੱਖੂ ਵਜੋਂ ਹੋਈ ਹੈ |
ਪਿਛਲੀ ਖ਼ਬਰ 15 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਕੰਪਿਊਟਰ ਅਧਿਆਪਕਾਂ ਵਲੋਂ ਮੁੱਖ ਮੰਤਰੀ ਦਾ ਘਿਰਾਓ 28 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।