17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

15 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 25-09-2025
ਫ਼ਿਰੋਜ਼ਪੁਰ, 24 ਸਤੰਬਰ (ਰਾਕੇਸ਼ ਚਾਵਲਾ)- ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਗਸ਼ਤ ਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਦੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ਲਵਪ੍ਰੀਤ ਸਿੰਘ ਉਰਫ ਲੱਭੀ ਪੁੱਤਰ ਬਲਜੀਤ ਸਿੰਘ ਵਾਸੀ ਕੋਟਲੀ ਕਲਾਂ ਜ਼ਿਲ੍ਹਾ ਮਾਨਸਾ ਨੂੰ ਦੌਰਾਨੇ ਨਾਕਾਬੰਦੀ ਕਾਨਵੈਂਟ ਸਕੂਲ ਵਾਲੇ ਰਸਤੇ ਤੋਂ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਪੁਲਿਸ ਨੇ ਦੱਸਿਆ ਕਿ ਉਕਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਫ਼ਿਰੋਜ਼ਪੁਰ ਤੋਂ ਵੰਦੇ ਭਾਰਤ ਪੂਰੇ ਮਾਲਵੇ ਨੂੰ ਦਿੱਲੀ ਨਾਲ ਜੋੜੇਗੀ-ਬੱਬੂ ਭੈਲ/ਲਵੀ ਗਰਗ ਅਗਲੀ ਖ਼ਬਰ 5 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।