18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਕੀਤੀ ਮੀਟਿੰਗ, 30 ਨੂੰ ਇਕੱਠ ਕਰਨ ਦਾ ਕੀਤਾ ਐਲਾਨ

ਅਜੀਤ ਡੈਸਕ 25-09-2025
ਗੁਰੂਹਰਸਹਾਏ, 24 ਸਤੰਬਰ (ਕਪਿਲ ਕੰਧਾਰੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਾਕ ਝੋਕ ਮੋਹੜੇ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਭੇਜ ਸਿੰਘ ਲੋਹੜਾ ਨਵਾਬ ਦੀ ਅਗਵਾਈ ਵਿਚ ਗੁਰਦੁਆਰਾ ਸੰਗਤਸਰ ਸਾਹਿਬ ਦਾਣਾ ਮੰਡੀ ਝੋਕ ਮੋਹੜੇ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਖ਼ਜ਼ਾਨਚੀ ਰਣਜੀਤ ਝੋਕ ਅਤੇ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਵੀ ਸ਼ਾਮਿਲ ਹੋਏ | ਮੀਟਿੰਗ ਵਿਚ ਵੱਖ-ਵੱਖ ਮਸਲਿਆਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ ਤੇ ਮੀਟਿੰਗ ਉਪਰੰਤ ਸਰਬਸੰਮਤੀ ਨਾਲ 30 ਸਤੰਬਰ ਨੂੰ ਬਿਜਲੀ ਗਰਿੱਡ ਝੋਕ ਟਹਿਲ ਸਿੰਘ ਵਾਲੀ ਦੇ ਅਧਿਕਾਰੀਆਂ ਦੀਆਂ ਵਧੀਕੀਆਂ ਖ਼ਿਲਾਫ਼ ਵੱਡਾ ਇਕੱਠ ਕਰਨ ਦਾ ਸੱਦਾ ਦਿੱਤਾ ਗਿਆ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਬਲਾਕ ਦੇ ਪ੍ਰੈੱਸ ਸਕੱਤਰ ਗੁਰਨਾਮ ਸਿੰਘ ਚੱਕ ਸੋਮੀਆ ਨੇ ਦੱਸਿਆ ਕਿ ਸਬੰਧਿਤ ਬਿਜਲੀ ਅਧਿਕਾਰੀਆਂ ਵਲੋਂ ਇਲਾਕੇ ਅੰਦਰ ਰਿਸ਼ਵਤਖੋਰੀ ਦੀ ਅੱਤ ਮਚਾ ਰੱਖੀ ਹੈ ਜੇਕਰ ਕੋਈ ਇਨ੍ਹਾਂ ਦੀ ਲੁੱਟ ਖ਼ਿਲਾਫ਼ ਬੋਲਦਾ ਹੈ ਤਾਂ ਉਸਨੂੰ ਬਹਾਨੇ ਨਾਲ ਜੁਰਮਾਨੇ ਕਰਦੇ ਹਨ | ਉਨ੍ਹਾਂ ਕਿਹਾ ਕਿ ਜਥੇਬੰਦੀ ਅੱਜ ਤੋਂ ਪਿੰਡਾਂ ਅੰਦਰ ਮੁਹਿੰਮ ਚਲਾ ਕੇ ਲੋਕਾਂ ਨੂੰ ਇਸ ਲੁੱਟ ਦੇ ਖ਼ਿਲਾਫ਼ ਲਾਮਬੱਧ ਕਰੇਗੀ ਅਤੇ 30 ਸਤੰਬਰ ਨੂੰ ਵੱਡਾ ਇਕੱਠ ਕੀਤਾ ਜਾਵੇਗਾ | ਇਸਦੇ ਨਾਲ ਹੀ ਉਨ੍ਹਾਂ ਸਰਕਾਰ ਨੂੰ ਮੰਡੀਆਂ ਵਿਚ ਖ਼ਰੀਦ ਪ੍ਰਬੰਧ ਮੁਕੰਮਲ ਕਰਕੇ ਤੁਰੰਤ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੀ ਮੰਗ ਕੀਤੀ | ਆਗੂਆਂ ਨੇ ਕਿਹਾ ਕਿ ਕਰਜ਼ੇ ਤੋਂ ਪੀੜਤ ਕਿਸਾਨਾਂ ਦੇ ਕੁਰਕੀਆਂ ਨਿਲਾਮੀ ਤੇ ਚੈੱਕ ਕੇਸਾਂ 'ਤੇ ਤੁਰੰਤ ਰੋਕ ਲਾਈ ਜਾਵੇ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸੁਪਰੀਮ ਕੋਰਟ ਨੂੰ ਆਪਣਾ ਕਿਸਾਨ ਨੂੰ ਜੇਲ੍ਹ ਭੇਜਣ ਵਾਲਾ ਹੁਕਮ ਤੁਰੰਤ ਵਾਪਸ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ | ਇਸ ਮੌਕੇ ਰਾਜ ਸਿੰਘ ਜੰਗ, ਗੁਰਸੇਵਕ ਸਿੰਘ ਜੰਗ, ਸਤਵਿੰਦਰ ਸਿੰਘ ਬੈਰਕਾ, ਰਵਿੰਦਰ ਸਿੰਘ ਬੁਰਜ, ਅਮਰਜੀਤ ਸਿੰਘ ਝੋਕ, ਕੁਲਵੀਰ ਸਿੰਘ ਮਿਸ਼ਰੀਵਾਲਾ, ਸਤਨਾਮ ਸਿੰਘ ਤਰਿੰਡਾ, ਵਰਿੰਦਰ ਸਿੰਘ ਸ਼ਰੀਂਹ ਵਾਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ, ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਸਤੀਏਵਾਲਾ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।