18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਆਸ਼ਾ ਵਰਕਰਜ਼ ਫੈਸੀਲੀਟੇਟਰਜ਼ ਸਾਂਝਾ ਮੋਰਚਾ ਪੰਜਾਬ ਦੀ ਮੀਟਿੰਗ

ਅਜੀਤ ਡੈਸਕ 25-09-2025
ਗੁਰੂਹਰਸਹਾਏ, 24 ਸਤੰਬਰ (ਕਪਿਲ ਕੰਧਾਰੀ)-ਆਸ਼ਾ ਵਰਕਰ ਫੈਸਲੀਟੇਟਰਜ਼ ਸਾਂਝਾ ਮੋਰਚਾ ਪੰਜਾਬ ਵਲੋਂ ਆਨ ਲਾਈਨ ਮੀਟਿੰਗ ਕੀਤੀ ਗਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਪਰਮਜੀਤ ਕੌਰ ਨੇ ਦੱਸਿਆ ਕਿ ਸਾਂਝੇ ਮੋਰਚੇ ਦੇ ਚੇਅਰਮੈਨ ਸੁਖਵਿੰਦਰ ਕੌਰ ਸੁੱਖੀ ਮਾਨਸਾ ਸਮੇਤ ਚਾਰ ਕਨਵੀਨਰਾਂ ਅਮਰਜੀਤ ਕੌਰ ਰਣ ਸਿੰਘ ਵਾਲਾ, ਰਾਣੋ ਖੇੜੀ ਗਿੱਲਾ ਸੰਗਰੂਰ, ਸੰਤੋਸ਼ ਕੁਮਾਰੀ ਫ਼ਿਰੋਜ਼ਪੁਰ, ਹਰਿੰਦਰ ਕੌਰ ਸ਼ਤਰਾਣਾ ਦੀ ਮੀਟਿੰਗ ਹੋਈ | ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੀਟਿੰਗ ਬੜੇ ਸੁਖਾਵੇ ਮਾਹੌਲ ਵਿਚ ਹੋਈ | ਉਨ੍ਹਾਂ ਕਿਹਾ ਕਿ ਮੰਤਰੀ ਨੇ ਯਕੀਨ ਦਿਵਾਇਆ ਸੀ ਕਿ ਉਨ੍ਹਾਂ ਦਾ ਕੋਵਿਡ ਸਮੇਂ ਦਾ ਕੱਟਿਆ ਭੱਤਾ ਮੁੜ ਚਾਲੂ ਕੀਤਾ ਜਾਵੇਗਾ | ਆਨ ਲਾਈਨ ਕੰਮ ਜਾਰੀ ਰੱਖਣ ਲਈ ਟੈਬ ਦਿੱਤੇ ਜਾਣਗੇ | ਵਰਕਰਾਂ ਨੂੰ 10 ਹਜ਼ਾਰ ਰੁਪਏ ਭੱਤਾ ਅਤੇ ਹੋਰ ਰਹਿੰਦੀਆਂ ਮੰਗਾਂ ਦੀ ਪ੍ਰਪੋਜ਼ਲ ਤਿਆਰ ਕਰਕੇ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਗਈ ਹੈ ਅਤੇ ਜਿਹੜੇ ਵਰਕਰਾਂ ਦਾ ਹੜ੍ਹਾਂ ਦੌਰਾਨ ਜਾਨੀ ਮਾਨੀ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮੰਨੀਆਂ ਮੰਗਾਂ ਦਾ ਨੋਟੀਫ਼ਿਕੇਸ਼ਨ ਜਾਰੀ ਕਰਵਾਉਣ ਲਈ ਤੇ ਰਹਿੰਦੀਆਂ ਮੰਗਾਂ ਦਾ ਨੋਟੀਫ਼ਿਕੇਸ਼ਨ ਜਾਰੀ ਕਰਵਾਉਣ ਲਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਇਲਾਕੇ ਵਿਚ ਸਾਂਝਾ ਮੋਰਚਾ ਵਲੋਂ 26 ਸਤੰਬਰ ਨੂੰ ਪੰਜਾਬ ਭਰ ਦੀਆਂ ਘੱਟੋ-ਘੱਟ 200 ਵਰਕਰਾਂ ਦਾ ਵਫ਼ਦ ਸੰਗਰੂਰ ਮਿਲਣ ਲਈ ਜਾਵੇਗਾ |
ਪਿਛਲੀ ਖ਼ਬਰ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਮੰਗ ਅਗਲੀ ਖ਼ਬਰ ਵੰਦੇ ਭਾਰਤ ਐਕਸਪੈ੍ਰੱਸ ਫ਼ਿਰੋਜ਼ਪੁਰ ਲਈ ਵਰਦਾਨ ਸਿੱਧ ਹੋਵੇਗੀ - ਅਵਤਾਰ ਸਿੰਘ ਜ਼ੀਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।