03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਬਿਨਾਂ ਲਾਇਸੰਸ ਤੋਂ ਪਟਾਕੇ ਵੇਚਣ ਵਾਲੇ ਵਿਅਕਤੀ ਨੂੰ ਕੀਤਾ ਕਾਬੂ

ਅਜੀਤ ਡੈਸਕ 22-10-2025
ਫਿਰੋਜ਼ਪੁਰ, 21 ਅਕਤੂਬਰ (ਸੁਖਵਿੰਦਰ ਸਿੰਘ)-ਸਿਟੀ ਥਾਣਾ ਫਿਰੋਜ਼ਪੁਰ ਵਿਚ ਬਿਨਾਂ ਲਾਇਸੈਂਸ ਤੋਂ ਪਟਾਕੇ ਵੇਚਣ ਵਾਲੇ ਇਕ ਵਿਅਕਤੀ ਨੂੰ ਪਟਾਕਿਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ | ਜਦੋਂ ਪੁਲਿਸ ਗਸ਼ਤ ਕਰਦੀ ਹੋਈ ਊਧਮ ਸਿੰਘ ਚੌਂਕ ਕੋਲ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਹੱਥ ਦਾ ਇਸ਼ਾਰਾ ਦੇਖ ਕੇ ਗੱਡੀ ਰੁਕਵਾ ਕੇ ਇਤਲਾਹ ਦਿੱਤੀ ਕਿ ਪ੍ਰਤੀਕ ਵੋਹਰਾ ਜੋ ਕਿ ਪਾਰਕਿੰਗ ਵਿਚ ਪਟਾਕੇ ਰੱਖ ਕੇ ਵੇਚ ਰਿਹਾ ਹੈ | ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ | ਜਿਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਐਚ.ਸੀ ਗੁਰਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਮੁਖ਼ਬਰੀ ਖ਼ਾਸ ਦੀ ਇਤਲਾਹ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਪ੍ਰਤੀਕ ਵੋਹਰਾ ਪੁੱਤਰ ਰਵਿੰਦਰ ਕੁਮਾਰ ਵਾਸੀ ਹਾਊਸਿੰਗ ਬੋਰਡ ਕਾਲੋਨੀ ਫਿਰੋਜ਼ਪੁਰ ਸ਼ਹਿਰ ਸਿਵਲ ਹਸਪਤਾਲ ਫਿਰੋਜ਼ਪੁਰ ਸ਼ਹਿਰ ਦੀ ਪਾਰਕਿੰਗ ਵਿਚ ਪਟਾਕਿਆਂ ਸਮੇਤ ਕਾਬੂ ਕੀਤਾ | ਐਚ.ਸੀ ਗੁਰਵਿੰਦਰ ਸਿੰਘ ਨੇ ਕਾਬੂ ਕੀਤੇ ਪ੍ਰਤੀਕ ਵੋਹਰਾ 'ਤੇ ਸਿਟੀ ਥਾਣਾ ਫਿਰੋਜ਼ਪੁਰ ਵਿਚ 223 ਬੀ.ਐਨ.ਐੱਸ. ਅਤੇ 188 ਆਈ.ਪੀ.ਸੀ. ਐਕਟ ਤਹਿਤ ਮੁਕੱਦਮਾ ਦਰਜ ਕੀਤਾ |
ਮੱਲਾਂਵਾਲਾ 'ਚ ਸੜਕ ਹਾਦਸੇ ਚ ਬਜ਼ੁਰਗ ਵਿਅਕਤੀ ਦੀ ਮੌਤ
ਮੱਲਾਂਵਾਲਾ, 21 ਅਕਤੂਬਰ (ਬਲਬੀਰ ਸਿੰਘ ਜੋਸਨ/ਗੁਰਦੇਵ ਸਿੰਘ)-ਦੀਵਾਲੀ ਦੇ ਦਿਹਾੜੇ 'ਤੇ ਮੱਲਾਂਵਾਲਾ ਵਿਖੇ ਸੜਕ ਹਾਦਸੇ 'ਚ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਸੁਨਾਮ ਦੇ ਵਾਸੀ ਮੁਖ਼ਤਿਆਰ ਸਿੰਘ ਪੁੱਤਰ ਸਾਧਾ ਸਿੰਘ ਆਪਣੀ ਕਾਰ ਸਵਿਫ਼ਟ ਡਿਜਾਇਰ 'ਤੇ ਸਵਾਰ ਹੋ ਕੇ ਜਲੰਧਰ ਨੂੰ ਜਾ ਰਹੇ ਸਨ | ਕਿ ਜਦੋਂ ਉਹ ਪਿੰਡ ਸਧਾਰਾ ਦੇ ਨਜ਼ਦੀਕ ਪਹੁੰਚੇ ਤਾਂ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਖੜਬਾਜ਼ੀਆਂ ਖਾਂਦੀ ਹੋਈ ਖੇਤਾਂ ਵਿਚ ਜਾ ਪਲਟੀ ਅਤੇ ਮੁਖ਼ਤਿਆਰ ਸਿੰਘ ਕਾਰ ਵਿਚੋਂ ਬੁੜ੍ਹਕ ਕੇ ਕਾਰ ਤੋਂ ਵੀਹ ਫੁੱਟ ਅੱਗੇ ਰੇਲਵੇ ਲਾਈਨ ਕੋਲ ਜਾ ਡਿੱਗਾ | ਜਿਸ ਕਾਰਨ ਮੁਖ਼ਤਿਆਰ ਸਿੰਘ ਦੀ ਮੌਤ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਮੁਖ਼ਤਿਆਰ ਸਿੰਘ ਤਿੰਨ ਕੁ ਸਾਲ ਪਹਿਲਾਂ ਹੀ ਯੂ.ਪੀ ਤੋਂ ਮੱਲਾਂਵਾਲਾ ਦੀ ਨਜ਼ਦੀਕ ਪਿੰਡ ਸੁਨਾਮ ਵਿਖੇ ਰਹਿਣ ਲੱਗ ਪਏ ਸਨ | ਸੂਚਨਾ ਮਿਲਦੇ ਹੀ ਥਾਣਾ ਮੱਲਾਂਵਾਲਾ ਦੀ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਲਾਸ਼, ਕਾਰ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |

ਪਿਛਲੀ ਖ਼ਬਰ ਕਾਰ ਅਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਦੀ ਮੌਤ ਅਗਲੀ ਖ਼ਬਰ ਪਿੰਡ ਵੰਗਲ ਵਾਸੀ ਸੁਖਦੇਵ ਸਿੰਘ ਦੀ ਮੌਤ ਦੇ ਮਾਮਲੇ 'ਚ ਇਨਸਾਫ਼ ਲਈ ਲਗਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।