03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਕਾਰ ਅਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਦੀ ਮੌਤ

ਅਜੀਤ ਡੈਸਕ 22-10-2025

ਪੰਜੇ ਕੇ ਉਤਾੜ, 21 ਅਕਤੂਬਰ (ਪੱਪੂ ਸੰਧਾ)-ਪੰਜੇ ਕੇ ਦੇ ਨੇੜੇ ਪਿੰਡ ਟਿਲੂ ਆਰਾਈ ਫਿਰੋਜ਼ਪੁਰ ਫ਼ਾਜ਼ਿਲਕਾ ਰੋਡ 'ਤੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ ਹੈ | ਟੱਕਰ ਇੰਨੀ ਜਿਆਦਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਨੂੰ ਕਾਰ ਚਾਲਕ ਕਾਫ਼ੀ ਦੂਰ ਤੱਕ ਘਸੀਟਦਾ ਲੈ ਗਿਆ | ਮੋਟਰਸਾਈਕਲ ਪੂਰੀ ਤਰ੍ਹਾਂ ਨਾਲ ਨੁਕਸਾਨਿਆਂ ਗਿਆ | ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਬਖਸ਼ੀਸ਼ ਸਿੰਘ ਪੁੱਤਰ ਸੋਹਣ ਸਿੰਘ ਪਿੰਡ ਛੋਟਾ ਘਾਂਗਾ ਜਲਾਲਾਬਾਦ ਵਜੋਂ ਹੋਈ ਹੈ | ਜਾਣਕਾਰੀ ਮੁਤਾਬਿਕ ਇਕ ਵਰਨਾ ਕਾਰ ਪੀ ਬੀ 15 ਡਬਲਿਊ 0660 ਤੇਜ ਸਪੀਡ ਨਾਲ ਆਈ ਅਤੇ ਮੋਟਰਸਾਈਕਲ ਪੀ ਬੀ 05 ਏ.ਐੱਫ 5258 ਨੂੰ ਆਪਣੇ ਨਾਲ ਹੀ ਘਸੀਟਦੀ ਹੋਈ ਲੈ ਗਈ | ਜਿਸ ਵਿਚ ਬਖ਼ਸ਼ੀਸ਼ ਸਿੰਘ ਦੀ ਮੌਤ ਹੋ ਗਈ | ਹਾਦਸੇ ਤੋਂ ਬਾਅਦ ਗੱਡੀ ਬੇਕਾਬੂ ਹੋ ਗਈ ਅਤੇ ਉਹ ਵੀ ਖਤਾਨਾਂ ਵਿਚ ਜਾ ਉਤਰੀ |

ਪਿਛਲੀ ਖ਼ਬਰ ਬੰਦੀ ਛੋੜ ਦਿਵਸ ਮੌਕੇ ਵਾਹਿਗੁਰੂ ਸੇਵਾ ਸੁਸਾਇਟੀ ਵਲੋਂ ਐੱਸ. ਐੱਚ. ਓ. ਦਾ ਸਨਮਾਨ <br/> ਅਗਲੀ ਖ਼ਬਰ ਬਿਨਾਂ ਲਾਇਸੰਸ ਤੋਂ ਪਟਾਕੇ ਵੇਚਣ ਵਾਲੇ ਵਿਅਕਤੀ ਨੂੰ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।