03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਬੰਦੀ ਛੋੜ ਦਿਵਸ ਮੌਕੇ ਵਾਹਿਗੁਰੂ ਸੇਵਾ ਸੁਸਾਇਟੀ ਵਲੋਂ ਐੱਸ. ਐੱਚ. ਓ. ਦਾ ਸਨਮਾਨ <br/>

ਅਜੀਤ ਡੈਸਕ 22-10-2025
ਫਿਰੋਜ਼ਪੁਰ, 21 ਅਕਤੂਬਰ (ਸੁਖਵਿੰਦਰ ਸਿੰਘ)-ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ 'ਤੇ ਵਾਹਿਗੁਰੂ ਸੇਵਾ ਸੁਸਾਇਟੀ ਵਲੋਂ ਸਿਟੀ ਥਾਣਾ ਫਿਰੋਜ਼ਪੁਰ ਦੇ ਐੱਸ.ਐੱਚ.ਓ. ਜਤਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਸੁਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚੰਨਾ ਨੇ ਉਨ੍ਹਾਂ ਨੂੰ ਸਿਰਪਾਓ ਪਾ ਕੇ ਸਨਮਾਨਿਤ ਕਰਦਿਆਂ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ | ਸੁਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚੰਨਾ ਨੇ ਕਿਹਾ ਕਿ ਐੱਸ.ਐੱਚ.ਓ. ਜਤਿੰਦਰ ਸਿੰਘ ਵਲੋਂ ਲੋਕਾਂ ਦੀ ਇਮਾਨਦਾਰੀ ਨਾਲ ਕੀਤੀ ਜਾ ਰਹੀ ਸੇਵਾ ਅਤੇ ਉਨ੍ਹਾਂ ਦੀ ਬਹਾਦਰੀ ਕਾਬਲੇ ਤਾਰੀਫ਼ ਹੈ |ਸਨਮਾਨ ਪ੍ਰਾਪਤ ਕਰਨ ਤੋਂ ਬਾਅਦ ਐੱਸ.ਐੱਚ.ਓ. ਜਤਿੰਦਰ ਸਿੰਘ ਨੇ ਵਾਹਿਗੁਰੂ ਸੇਵਾ ਸੁਸਾਇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਲਿਸ ਵਿਭਾਗ ਹਮੇਸ਼ਾ ਸ਼ਹਿਰ ਨਿਵਾਸੀਆਂ ਦੀ ਸੁਰੱਖਿਆ ਅਤੇ ਸੰਸਥਾਵਾਂ ਦੀ ਸਹਾਇਤਾ ਲਈ ਤਿਆਰ ਹੈ | ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਲੋਕਾਂ ਦੀ ਇਮਾਨਦਾਰੀ ਨਾਲ ਸੇਵਾ ਕਰਨਾ ਮੇਰਾ ਧਰਮ ਹੈ ਅਤੇ ਇਹ ਸੇਵਾ ਅੱਗੇ ਵੀ ਜਾਰੀ ਰਹੇਗੀ | ਇਸ ਮੌਕੇ ਵਾਹਿਗੁਰੂ ਸੇਵਾ ਸੁਸਾਇਟੀ ਦੇ ਮੈਂਬਰ ਬਲਦੇਵ ਸਿੰਘ ਭੰਡਾਰੀ, ਗੁਰਪ੍ਰੀਤ ਸਿੰਘ, ਮੰਗਾ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਕਿਯੂ ਕਾਦੀਆਂ ਬਲਾਕ ਫ਼ਿਰੋਜ਼ਪੁਰ ਦੇ ਆਗੂਆਂ ਦੀ ਹੋਈ ਅਹਿਮ ਬੈਠਕ <br/> ਅਗਲੀ ਖ਼ਬਰ ਕਾਰ ਅਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।