ਫ਼ਿਰੋਜ਼ਪੁਰ, 21 ਅਕਤੂਬਰ (ਰਾਕੇਸ਼ ਚਾਵਲਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਹਿਮ ਮੀਟਿੰਗ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਬਲਾਕ ਫ਼ਿਰੋਜਪੁਰ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਖਹਿਰਾ ਅਤੇ ਮੀਤ ਪ੍ਰਧਾਨ ਮਹਿੰਦਰ ਸਿੰਘ ਵਧੋਣ ਨੇ ਵਿਸ਼ੇਸ਼ ਸ਼ਿਰਕਤ ਕੀਤੀ | ਬੈਠਕ ਦੌਰਾਨ ਆਗੂਆਂ ਵਲੋਂ ਕਿਸਾਨਾਂ ਦੇ ਮੱੁਦਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਬੰਧੀ ਵੱਡੀ ਸਮੱਸਿਆ ਪੇਸ਼ ਆ ਰਹੀ ਹੈ, ਕਿਉਂਕਿ ਪਰਾਲੀ ਦੀਆਂ ਗੱਠਾਂ ਬਣਾਉਣ ਸਮੇਂ ਬੇਲਰ ਵਾਲੇ ਕਿਸਾਨਾਂ ਤੋਂ ਪੈਸੇ ਦੀ ਮੰਗ ਕਰਦੇ ਹਨ, ਜੋ ਬਹੁਤ ਮੰਦਭਾਗਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਦੀਆਂ ਜ਼ਮੀਨਾਂ ਵਿਚੋਂ ਪਾਣੀ ਥੱਲੇ ਚਲਾ ਗਿਆ ਹੈ | ਜਿਸ ਕਰਕੇ ਸਰਕਾਰ ਨੂੰ ਪੀੜਤ ਕਿਸਾਨਾਂ ਨੂੰ ਅਗਲੀਆਂ ਫ਼ਸਲਾਂ ਬੀਜਣ ਦਾ ਪ੍ਰਬੰਧ ਕਰਨਾ ਚਾਹੀਦਾ ਹੈ ਅਤੇ ਹੜ੍ਹ ਦੇ ਪਾਣੀ ਨਾਲ ਘਰਾਂ ਦੇ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ, ਤਾਂ ਕਿ ਹੋਏ ਨੁਕਸਾਨ ਦੀ ਪੂਰਤੀ ਹੋ ਸਕੇ | ਬੈਠਕ ਦੌਰਾਨ ਬਲਾਕ ਦੇ ਪੈੱ੍ਰਸ ਸਕੱਤਰ ਗੁਰਕੀਰਤ ਸਿੰਘ ਖੋਸਾ ਨੇ ਦੱਸਿਆ ਕਿ ਬਲਾਕ ਫ਼ਿਰੋਜ਼ਪੁਰ ਪ੍ਰਧਾਨ ਦਾ ਅਹੁਦਾ ਜੋ ਕਿ ਕਾਫ਼ੀ ਸਮੇਂ ਤੋਂ ਖਾਲੀ ਪਿਆ ਸੀ | ਉਸ ਲਈ ਮੈਂਬਰਾਂ ਦੀ ਸਹਿਮਤੀ ਨਾਲ ਗੁਰਮੇਲ ਸਿੰਘ ਬਸਤੀ ਮੁਹੰਮਦ ਅਲੀ ਸ਼ਾਹ ਨੂੰ ਪ੍ਰਧਾਨ ਬਣਾ ਦਿੱਤਾ ਗਿਆ ਹੈ | ਇਸ ਸਮੇਂ ਹਾਜ਼ਰ ਹੋਏ ਕਿਸਾਨ ਆਗੂ ਬਲਦੇਵ ਸਿੰਘ, ਅਵਤਾਰ ਸਿੰਘ ਮਠਾੜੂ, ਜੋਗਾ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ, ਪਰਮਜੀਤ ਸਿੰਘ ਖੁੱਲਰ ਦਲੀਪ ਸਿੰਘ, ਰੁਕਨਾ ਬੇਗੁ ,ਕਿ੍ਪਵਾਲ ਸਿੰਘ, ਵਣ ਸਿੰਘ, ਤਰਸੇਮ ਸਿੰਘ, ਨਸੀਬ ਸਿੰਘ, ਸੁਖਚੈਨ ਸਿੰਘ ਸਰਪੰਚ, ਜਸਬੀਰ ਸਿੰਘ, ਕੁਲਵੰਤ ਸਿੰਘ ਅਤੇ ਜੋਗਿੰਦਰ ਸਿੰਘ ਆਦਿ ਹਾਜ਼ਰ ਸਨ |