03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਜੀ. ਆਰ. ਪੀ ਵਲੋਂ 50 ਗਰਾਮ ਹੈਰੋਇਨ ਸਣੇ ਇਕ ਗਿ੍ਫ਼ਤਾਰ <br/>

ਅਜੀਤ ਡੈਸਕ 22-10-2025
ਫ਼ਿਰੋਜ਼ਪੁਰ, 21 ਅਕਤੂਬਰ (ਰਾਕੇਸ਼ ਚਾਵਲਾ)-ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ (ਐੱਸ.ਜੀ.ਪੀ) ਰੇਲਵੇ ਪੰਜਾਬ ਚੰਡੀਗੜ੍ਹ ਅਤੇ ਉਪ ਕਪਤਾਨ ਪੁਲਿਸ (ਜ਼ੋਨਲ), ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ ਹੈ | ਇਸ ਮੁਹਿੰਮ ਦੇ ਤਹਿਤ ਰੇਲਵੇ ਪੁਲਿਸ ਦੀ ਇਕ ਟੀਮ ਨੇ ਕਾਰਵਾਈ ਕਰਦੇ ਹੋਏ ਮੱਖੂ ਰੇਲਵੇ ਸਟੇਸ਼ਨ 'ਤੇ ਇਕ ਨਸ਼ਾ ਵੇਚਣ ਵਾਲੇ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਐੱਲ.ਆਰ/ਏ.ਐੱਸ.ਆਈ ਸੰਜੀਵ ਕੁਮਾਰ ਜੀ.ਆਰ.ਪੀ ਨੇ ਆਪਣੀ ਪੁਲਿਸ ਪਾਰਟੀ ਨਾਲ ਰੇਲਵੇ ਸਟੇਸ਼ਨ ਮੱਖੂ ਵਿਖੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ | ਚੈਕਿੰਗ ਦੌਰਾਨ ਸੋਨੂੰ ਪੁੱਤਰ ਸ਼ੇਰ ਸਿੰਘ ਵਾਸੀ ਮਕਾਨ ਨੰਬਰ 26681, ਗਲੀ ਨੰਬਰ 3, ਅਮਰਪੁਰਾ ਬਸਤੀ, ਥਾਣਾ ਕੈਨਾਲ ਕਾਲੋਨੀ, ਬਠਿੰਡਾ ਦਾ ਵਾਸੀ ਨੂੰ ਕਾਬੂ ਕੀਤਾ ਗਿਆ | ਤਲਾਸ਼ੀ ਲੈਣ 'ਤੇ ਉਸ ਦੇ ਕਬਜ਼ੇ ਵਿਚੋਂ 50 ਗਰਾਮ ਹੈਰੋਇਨ ਬਰਾਮਦ ਹੋਈ | ਰੇਲਵੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਸੋਨੂੰ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਉਸ ਦੇ ਖ਼ਿਲਾਫ਼ ਥਾਣਾ ਜੀ.ਆਰ.ਪੀ ਫਿਰੋਜ਼ਪੁਰ ਵਿਖੇ ਮੁਕੱਦਮਾ ਨੰਬਰ 35 ਮਿਤੀ 19-10-2025 ਅ/ਧ 21-61-85 ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਥਾਣਾ ਰੇਲਵੇ ਪੁਲਿਸ ਫ਼ਿਰੋਜ਼ਪੁਰ ਦੇ ਮੁੱਖ ਅਫ਼ਸਰ ਇੰਸਪੈਕਟਰ ਨਵੀਨ ਕੁਮਾਰ ਦੀ ਨਿਗਰਾਨੀ ਹੇਠ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਸੋਨੂੰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ | ਅਦਾਲਤ ਨੇ ਮੁਲਜ਼ਮ ਤੋਂ ਹੋਰ ਪੁੱਛਗਿੱਛ ਅਤੇ ਨਸ਼ਾ ਸਪਲਾਈ ਚੇਨ ਦਾ ਪਤਾ ਲਗਾਉਣ ਲਈ ਪੁਲਿਸ ਨੂੰ 1 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਦੀਵਾਲੀ ਦੇ ਤਿਉਹਾਰ ਮੌਕੇ ਬਾਬਾ ਖੇਤਰਪਾਲ ਦੇ ਦਰਬਾਰ 'ਤੇ ਸੰਗਤਾਂ ਨੇ ਟੇਕਿਆ ਮੱਥਾ <br/> ਅਗਲੀ ਖ਼ਬਰ ਫਿਰੋਜ਼ਪੁਰ 'ਚ ਏ.ਡੀ.ਸੀ ਦੇ ਆਦੇਸ਼ਾਂ ਦੀਆਂ ਉਡਾਈਆਂ ਸ਼ਰੇਆਮ ਧੱਜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।