ਗੁਰੂਹਰਸਹਾਏ, 21 ਅਕਤੂਬਰ (ਕਪਿਲ ਕੰਧਾਰੀ)-ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਬਾਬਾ ਖੇਤਰਪਾਲ ਮੰਦਿਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੀਵਾਲੀ ਦੇ ਤਿਉਹਾਰ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਬਾਬਾ ਜੀ ਦੇ ਦਰਬਾਰ 'ਤੇ ਨਤਮਸਤਕ ਹੋਈਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਦਿਰ ਦੇ ਮੁੱਖ ਸੇਵਾਦਾਰ ਰਵੀ ਸ਼ਰਮਾ, ਸੰਨ੍ਹੀ ਮੈਣੀ, ਡਿੰਪਲ ਸਿਕਰੀ, ਲਵਲੀ ਮੈਣੀ, ਸੋਨੂੰ ਬੱਬਰ ਨੇ ਦੱਸਿਆ ਕਿ ਬਾਬਾ ਖੇਤਰਪਾਲ ਮੰਦਿਰ ਵਿਚ ਦੀਵਾਲੀ ਤੋਂ ਇਕ ਦਿਨ ਪਹਿਲਾ ਅਤੇ ਦੀਵਾਲੀ ਵਾਲੇ ਦਿਨ ਸੰਗਤਾਂ ਆਪਣੇ ਘਰ ਤੋਂ ਕੜਾਹ ਪ੍ਰਸ਼ਾਦ ਦੀ ਦੇਗ ਬਣਾ ਕੇ ਬਾਬਾ ਜੀ ਦੇ ਦਰਬਾਰ 'ਤੇ ਭੋਗ ਲਗਾਉਂਦੀਆਂ ਹਨ 'ਤੇ ਮੱਥਾ ਟੇਕਦੀਆਂ ਹਨ | ਇਸ ਵਾਰ ਵੀ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਲੰਬੀਆਂ ਲੰਬੀਆਂ ਲਾਈਨਾਂ ਵਿਚ ਲੱਗ ਕੇ ਦਰਬਾਰ 'ਤੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ |