03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਾਜ਼ੀਦਪੁਰ 'ਚ ਮਨਾਇਆ ਬੰਦੀ ਛੋੜ ਦਿਵਸ <br/>

ਅਜੀਤ ਡੈਸਕ 22-10-2025
ਫ਼ਿਰੋਜ਼ਪੁਰ, 21 ਅਕਤੂਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਾਜ਼ੀਦਪੁਰ ਵਿਖੇ ਇੰਚਾਰਜ ਮੈਡਮ ਕਰੁਣਾ ਜੈਨ ਦੀ ਅਗਵਾਈ ਹੇਠ ਬੰਦੀ ਛੋੜ ਦਿਵਸ ਮਨਾਇਆ ਗਿਆ | ਜਿਸ ਦੀ ਸ਼ੁਰੂਆਤ ਸਕੂਲ ਵਿਦਿਆਰਥੀਆਂ ਵਲੋਂ ਸ਼ਬਦ ਗਾਇਣ ਨਾਲ ਕੀਤੀ ਗਈ | ਵਿਦਿਆਰਥੀਆਂ ਦੇ ਦੀਵਾਲੀ ਦੇ ਤਿਉਹਾਰ ਸਬੰਧੀ ਦੀਵੇ, ਮੋਮਬਤੀਆਂ ਅਤੇ ਕਾਰਡ ਬਣਾਉਣ ਅਤੇ ਰੰਗੋਲੀ ਬਣਾਉਣ ਦੇ ਹਾਊਸ ਵਾਈਜ਼ ਮੁਕਾਬਲੇ ਕਰਵਾਏ ਗਏ ਅਤੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ | ਗੁਰਪ੍ਰੀਤ ਸਿੰਘ ਧਾਰਮਿਕ ਅਧਿਆਪਕ ਨੇ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਦੱਸਿਆ ਕਿ ਇਹ ਤਿਉਹਾਰ ਹਿੰਦੂਆਂ ਅਤੇ ਸਿੱਖਾਂ ਦਾ ਸਾਂਝਾ ਤਿਉਹਾਰ ਹੈ | ਅੰਤ ਵਿਚ ਮੈਡਮ ਜੈਨ ਨੇ ਇਸ ਪਵਿੱਤਰ ਤਿਉਹਾਰ ਤੇ ਸਭ ਨੂੰ ਮੁਬਾਰਕਬਾਦ ਦਿੰਦੇ ਹੋਏ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜੇ ਰਹਿਣ ਦੀ ਸਿੱਖਿਆ ਦਿੱਤੀ |

ਪਿਛਲੀ ਖ਼ਬਰ ਪਿੰਡ ਮੱਤੜ ਉਤਾੜ ਵਿਖੇ ਪਹਿਲਾ ਕਿ੍ਕਟ ਟੂਰਨਾਮੈਂਟ ਕਰਵਾਇਆ <br/> ਅਗਲੀ ਖ਼ਬਰ ਦੀਵਾਲੀ ਦੇ ਤਿਉਹਾਰ ਮੌਕੇ ਬਾਬਾ ਖੇਤਰਪਾਲ ਦੇ ਦਰਬਾਰ 'ਤੇ ਸੰਗਤਾਂ ਨੇ ਟੇਕਿਆ ਮੱਥਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।