03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਪਿੰਡ ਮੱਤੜ ਉਤਾੜ ਵਿਖੇ ਪਹਿਲਾ ਕਿ੍ਕਟ ਟੂਰਨਾਮੈਂਟ ਕਰਵਾਇਆ <br/>

ਅਜੀਤ ਡੈਸਕ 22-10-2025
ਮਮਦੋਟ, 21 ਅਕਤੂਬਰ (ਸੁਖਦੇਵ ਸਿੰਘ ਸੰਗਮ)-ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਪਿੰਡ ਮੱਤੜ ਉਤਾੜ ਵਿਖੇ ਪੀਰ ਬਾਬਾ ਚਿਰਾਗ਼ ਸ਼ਾਹ ਦੀ ਯਾਦ ਵਿਚ ਪਹਿਲਾ ਕਿ੍ਕਟ ਟੂਰਨਾਮੈਂਟ ਪਿੰਡ ਦੀ ਪੰਚਾਇਤ ਵਲੋਂ ਨੌਜਵਾਨਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਜੋਗਿੰਦਰ ਸਿੰਘ ਜਿੰਦੂ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਜੇਤੂ ਅਤੇ ਉਪ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਖੇਡਾਂ ਜਿੱਥੇ ਨੌਜਵਾਨਾਂ ਵਿਚ ਆਪਸੀ ਭਾਈਚਾਰਕ ਸਾਂਝ ਨੂੰ ਵਧਾਉਂਦੀਆਂ ਹਨ, ਉੱਥੇ ਹੀ ਨੌਜਵਾਨ ਪੀੜ੍ਹੀ ਨੂੰ ਸਮਾਜਿਕ ਅਲਾਮਤਾਂ ਤੋਂ ਦੂਰ ਰੱਖਣ ਵਿਚ ਵੀ ਸਹਾਈ ਹੁੰਦੀਆਂ ਹਨ | ਇਸ ਲਈ ਪਿੰਡਾਂ ਦੇ ਆਗੂਆਂ ਵਲੋਂ ਖੇਡ ਮੇਲੇ ਕਰਵਾਉਣ ਲਈ ਉੱਦਮ ਕਰਨੇ ਚਾਹੀਦੇ ਹਨ | ਇਸ ਦੌਰਾਨ ਜੋਗਾ ਸਿੰਘ ਚੇਅਰਮੈਨ, ਸੂਬਾ ਸਿੰਘ ਸਰਪੰਚ, ਯਾਦਵਿੰਦਰ ਸਿੰਘ ਵਿਰਕ, ਰਮਨ ਭੁੱਲਰ, ਹਰਬੰਸ ਭੰਬਾ, ਸੁਖਪਾਲ ਸੰਧੂ, ਬਲਜਿੰਦਰ ਵਿਰਕ, ਰਮਨ ਸੰਧੂ, ਬੂਟਾ ਸਿੰਘ,ਸਤਨਾਮ ਵਿਰਕ ਮੌਜੂਦ ਸਨ |

ਪਿਛਲੀ ਖ਼ਬਰ ਠੱਗਾਂ ਨੇ ਨਸ਼ੀਲੀ ਚੀਜ਼ ਸੁੰਘਾਅ ਕੇ ਲਾਹੀਆਂ ਮੁੰਦਰੀਆਂ <br/> ਅਗਲੀ ਖ਼ਬਰ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਾਜ਼ੀਦਪੁਰ 'ਚ ਮਨਾਇਆ ਬੰਦੀ ਛੋੜ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।