03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਬਾਬਾ ਹੈਦਰ ਸ਼ਾਹ ਦੀ ਯਾਦ ਨੂੰ ਸਮਰਪਿਤ ਦੀਵਾਲੀ 'ਤੇ ਲੱਗਿਆ ਭਾਰੀ ਮੇਲਾ

ਅਜੀਤ ਡੈਸਕ 22-10-2025
ਗੁਰੂਹਰਸਹਾਏ, 21 ਅਕਤੂਬਰ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਦੇ ਨਜ਼ਦੀਕੀ ਪਿੰਡ ਬਸਤੀ ਕੇਸਰ ਸਿੰਘ ਵਾਲੀ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਹੈਦਰ ਸ਼ਾਹ ਦੀ ਯਾਦ ਨੂੰ ਸਮਰਪਿਤ ਦੀਵਾਲੀ ਵਾਲੇ ਦਿਨ ਸਾਲਾਨਾ ਭਾਰੀ ਮੇਲਾ ਲਗਾਇਆ ਗਿਆ | ਇਸ ਮੇਲੇ 'ਚ ਵੱਡੀ ਗਿਣਤੀ ਅੰਦਰ ਆਸ-ਪਾਸ ਪਿੰਡਾਂ ਤੋਂ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਰੌਣਕਾਂ ਨੂੰ ਵਧਾਇਆ | ਦੀਵਾਲੀ ਵਾਲਾ ਦਿਨ ਹੋਣ ਕਾਰਨ ਖ਼ੂਬ ਰੌਣਕਾਂ ਵੇਖਣ ਨੂੰ ਮਿਲੀਆਂ | ਬਾਬਾ ਜੀ ਦੀ ਦਰਗਾਹ ਤੇ ਨਤਮਸਤਕ ਹੋਣ ਤੋਂ ਬਾਅਦ ਮੇਲੇ ਦੀ ਸ਼ੁਰੂਆਤ ਕੀਤੀ ਗਈ ਅਤੇ ਲੋਕਾਂ ਦੇ ਮਨੋਰੰਜਨ ਲਈ ਪੰਜਾਬੀ ਗਾਇਕ ਜੋੜੀ ਹਰਜੀਤ ਸਿੱਧੂ, ਬੀਬਾ ਪਰਵੀਨ ਦਰਦੀ ਨੇ ਆਪਣੇ ਗੀਤਾਂ ਰਾਹੀਂ ਲੋਕਾਂ ਦਾ ਮਨੋਰੰਜਨ ਕੀਤਾ | ਇਸ ਦੌਰਾਨ ਪ੍ਰਬੰਧਕ ਕਮੇਟੀ ਵਲੋਂ ਆਏ ਹੋਏ ਕਈ ਪਤਵੰਤਿਆਂ ਸਮੇਤ ਗਾਇਕ ਜੋੜੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਬੱਡੀ ਦੀਆਂ ਉੱਚ ਕੋਟੀ ਟੀਮਾਂ ਵਿਚਕਾਰ ਕਬੱਡੀ ਦਾ ਸ਼ੋਅ ਮੈਚ ਕਰਵਾਇਆ ਗਿਆ | ਜਿੰਨਾ 'ਚ ਦਿਲਚਸਪ ਅਤੇ ਰੋਚਕ ਮੁਕਾਬਲਾ ਵੇਖਣ ਨੂੰ ਮਿਲਿਆ | ਕਬੱਡੀ ਦੀ ਪਹਿਲੀ ਜੇਤੂ ਟੀਮ ਨੂੰ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ | ਮੇਲੇ ਦੌਰਾਨ ਕਾਫ਼ੀ ਵੱਖ ਵੱਖ ਤਰ੍ਹਾਂ ਦੀਆਂ ਦੁਕਾਨਾਂ ਵੀ ਸਜਾਈਆਂ ਗਈਆਂ | ਜਿੱਥੇ ਦੀਵਾਲੀ ਦੀਆਂ ਰੌਣਕਾਂ ਸਨ | ਉੱਥੇ ਮੇਲੇ ਦੀਆਂ ਰੌਣਕਾਂ ਨੂੰ ਲੈ ਕੇ ਲੋਕ ਕਾਫ਼ੀ ਉਤਸ਼ਾਹ ਨਾਲ ਅਨੰਦ ਮਾਣ ਦੇ ਰਹੇ | ਇਸ ਮੌਕੇ ਆਸ ਪਾਸ ਪਿੰਡਾਂ ਤੋਂ ਪੰਚ ਸਰਪੰਚ ਅਤੇ ਹੋਰ ਪਤਵੰਤੇ ਵੀ ਹਾਜ਼ਰ ਰਹੇ |
ਪਿਛਲੀ ਖ਼ਬਰ ਪੀਰ ਬਾਬਾ ਬੇਰ ਵਾਲਾ ਦਾ ਸਾਲਾਨਾ ਜੋੜ ਮੇਲਾ ਮਨਾਇਆ <br/> ਅਗਲੀ ਖ਼ਬਰ ਠੱਗਾਂ ਨੇ ਨਸ਼ੀਲੀ ਚੀਜ਼ ਸੁੰਘਾਅ ਕੇ ਲਾਹੀਆਂ ਮੁੰਦਰੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।