04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਸਰਕਾਰ ਕਰੇ ਪੁਖ਼ਤਾ ਪ੍ਰਬੰਧ-ਕਿਸਾਨ ਆਗੂ <br/>

ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਅਤੇ ਵਰਕਰ ਹਫ਼ਤਾਵਾਰੀ ਮੀਟਿੰਗ ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਵਿਚਾਰ ਵਟਾਂਦਰੇ ਕਰਦੇ ਹੋਏ | ਤਸਵੀਰ-ਕੁਲਵਿੰਦਰ ਸਿੰਘ ਸੰਧੂ <br/> 22-10-2025
ਮੱਖੂ, 21 ਅਕਤੂਬਰ (ਕੁਲਵਿੰਦਰ ਸਿੰਘ ਸੰਧੂ)-ਫੁਰਮਾਨ ਸਿੰਘ ਸੰਧੂ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨ ਯੂਨੀਅਨ ਦੀ ਹਫ਼ਤਾਵਾਰੀ ਮੀਟਿੰਗ ਗੁਰਵਿੰਦਰ ਸਿੰਘ ਢਿੱਲੋਂ ਐਗਜ਼ੈਕਟਿਵ ਕਮੇਟੀ ਮੈਂਬਰ ਪੰਜਾਬ ਦੀ ਰਹਿਨੁਮਾਈ ਅਤੇ ਬਲਾਕ ਪ੍ਰਧਾਨ ਨਿਸ਼ਾਨ ਸਿੰਘ ਗਿੱਲ ਫ਼ੌਜੀ ਸ਼ੀਂਹਾਂਪਾੜੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਬਾਠਾਂ ਵਾਲਾ ਮੱਖੂ ਵਿਖੇ ਕੀਤੀ ਗਈ | ਮੀਟਿੰਗ ਵਿਚ ਮੱਖੂ ਬਲਾਕ ਦੀਆਂ ਵੱਖ-ਵੱਖ ਇਕਾਈਆਂ ਦੇ ਪ੍ਰਧਾਨਾਂ ਅਤੇ ਮੈਂਬਰਾਂ ਨੇ ਭਾਗ ਲਿਆ | ਇਸ ਮੌਕੇ ਗੁਰਵਿੰਦਰ ਸਿੰਘ ਢਿੱਲੋਂ ਅਤੇ ਨਿਸ਼ਾਨ ਸਿੰਘ ਗਿੱਲ ਫ਼ੌਜੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਖੇਤੀਬਾੜੀ ਵਿਭਾਗ ਰਾਹੀਂ ਕਿਸਾਨਾਂ ਨੂੰ ਪਰਾਲੀ ਦੀਆਂ ਗੱਠਾਂ ਬੰਨ੍ਹਣ ਵਾਲੀਆਂ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਪਰਾਲੀ ਦੀ ਢੰਗ ਨਾਲ ਸਾਂਭ ਸੰਭਾਲ ਹੋ ਸਕੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਕਿਸਾਨਾਂ ਨੂੰ ਇਸ ਮਾਮਲੇ 'ਚ ਸਹਿਯੋਗ ਨਾ ਦਿੱਤਾ ਗਿਆ ਤਾਂ ਕਿਸਾਨ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਹੋਣਗੇ | ਕਿਸਾਨ ਆਗੂਆਂ ਨੇ ਸਰਕਾਰ ਅਤੇ ਖੇਤੀਬਾੜੀ ਵਿਭਾਗ ਨੂੰ ਅਪੀਲ ਕੀਤੀ ਕਿ ਇਸ ਗੰਭੀਰ ਮਸਲੇ ਵੱਲ ਤੁਰੰਤ ਅਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਇਸ ਮੌਕੇ ਗੁਰਵਿੰਦਰ ਸਿੰਘ ਢਿੱਲੋਂ ਐਗਜ਼ੈਕਟਿਵ ਕਮੇਟੀ ਮੈਂਬਰ ਪੰਜਾਬ, ਜਰਨੈਲ ਸਿੰਘ ਕੈਨੇਡੀਅਨ ਵਰਿਆ ਮੀਤ ਪ੍ਰਧਾਨ ਪੰਜਾਬ, ਸ਼ਬੇਗ ਸਿੰਘ ਪੈੱ੍ਰਸ ਸਕੱਤਰ ਪੰਜਾਬ,ਬਲਦੇਵ ਸਿੰਘ ਵਾਈਆ ਐਗਜ਼ੈਕਟਿਵ ਕਮੇਟੀ ਮੈਂਬਰ ਪੰਜਾਬ,ਨਿਸ਼ਾਨ ਸਿੰਘ ਗਿੱਲ ਫ਼ੌਜੀ ਸ਼ੀਂਹਾਂਪਾੜੀ ਬਲਾਕ ਪ੍ਰਧਾਨ ਮੱਖੂ, ਜੋਗਾ ਸਿੰਘ ਪੀਰ ਮੁਹੰਮਦ ਜਰਨਲ ਸਕੱਤਰ ਬਲਾਕ ਮੱਖੂ, ਇਕਬਾਲ ਸਿੰਘ ਜੱਗੇਵਾਲਾ, ਕਮਲਜੀਤ ਸਿੰਘ ਮਰਹਾਣਾ, ਸੁਖਚੈਨ ਸਿੰਘ ਅਰਾਈਆਂਵਾਲਾ, ਬਾਬਾ ਬਲਵੀਰ ਸਿੰਘ ਜੱਗੇ ਵਾਲਾ, ਦਰਸ਼ਨ ਸਿੰਘ ਚੁਰੀਆਂ, ਬਲਜਿੰਦਰ ਸਿੰਘ, ਰਛਪਾਲ ਸਿੰਘ, ਅਮਰੀਕ ਸਿੰਘ, ਹਰਜੀਤ ਸਿੰਘ ਭੁੱਲਰ, ਮੰਗਤ ਰਾਮ ਸ਼ਰਮਾ, ਜੁਗਤਾਰ ਸਿੰਘ, ਗੁਰਦੇਵ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਵਲੋਂ ਹਲਕੇ ਦੇ ਲੋਕਾਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ <br/> ਅਗਲੀ ਖ਼ਬਰ ਜਿੰਮ ਲਈ 2 ਲੱਖ ਰੁਪਏ ਗਰਾਂਟ ਦੇਣ 'ਤੇ ਚੇਅਰਮੈਨ ਗਿੱਲ ਦਾ ਕੀਤਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।