04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਵਲੋਂ ਹਲਕੇ ਦੇ ਲੋਕਾਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ <br/>

ਅਜੀਤ ਡੈਸਕ 22-10-2025
ਬੱਲੂਆਣਾ, 21 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਹਿੰਦੂਆਂ ਅਤੇ ਸਿੱਖਾਂ ਦੇ ਸਰਬ ਸਾਂਝੇ ਸਮਝੇ ਜਾਂਦੇ ਪਵਿੱਤਰ ਤਿਉਹਾਰ ਦੀਵਾਲੀ ਹਰ ਸਾਲ ਕੱਤਕ ਦੀ ਪੂਰਨ ਮਾਸੀ ਨੂੰ ਮਨਾਈ ਜਾਂਦੀ ਹੈ | ਜਿਸ ਤਹਿਤ ਅੱਜ ਪੂਰੇ ਹਲਕੇ ਅੰਦਰ ਦੀਵਾਲੀ ਦਾ ਤਿਉਹਾਰ ਕਰਕੇ ਰੌਣਕਾਂ ਲੱਗੀਆਂ ਰਹੀਆਂ | ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਅਤੇ ਸਾਬਕਾ ਸੰਸਦੀ ਸਕੱਤਰ ਗੁਰਤੇਜ ਸਿੰਘ ਨੇ ਹਲਕੇ ਦੇ ਸਮੂਹ ਬਜ਼ੁਰਗਾਂ, ਸਮੂਹ ਨੌਜਵਾਨਾਂ, ਸਮੂਹ ਬੀਬੀਆਂ, ਭੈਣਾਂ ਅਤੇ ਸਮੂਹ ਬੱਚਿਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ | ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਹਲਕੇ ਦੇ ਬੱਚਾ ਬੱਚੀ ਨੌਜਵਾਨ ਅਤੇ ਬਜ਼ੁਰਗ ਨੂੰ ਅੱਜ ਦੀਵਾਲੀ ਦੇ ਦਿਨ ਤੋਂ ਹਰ ਪ੍ਰਕਾਰ ਦੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰਣ ਕਰਨਾ ਚਾਹੀਦਾ ਹੈ ਤਾਂ ਕਿ ਅਸੀਂ ਇਕ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰ ਸਕੀਏ | ਇਸ ਸਮੇਂ ਸਾਨੂੰ ਹੋਰ ਸਮਾਜਿਕ ਬਿਮਾਰੀਆਂ ਤੋਂ ਵੀ ਤੋਬਾ ਕਰਨਾ ਚਾਹੀਦਾ ਹੈ |

ਪਿਛਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਕਰਵਾਇਆ ਹਵਨ ਯੱਗ <br/> ਅਗਲੀ ਖ਼ਬਰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਸਰਕਾਰ ਕਰੇ ਪੁਖ਼ਤਾ ਪ੍ਰਬੰਧ-ਕਿਸਾਨ ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।