04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਕਰਵਾਇਆ ਹਵਨ ਯੱਗ <br/>

ਅਜੀਤ ਡੈਸਕ 22-10-2025
ਅਬੋਹਰ, 21 ਅਕਤੂਬਰ (ਵਿਵੇਕ ਹੂੜੀਆ)-ਧਨਤੇਰਸ ਅਤੇ ਦੀਵਾਲੀ ਦੇ ਸ਼ੁੱਭ ਮੌਕੇ 'ਤੇ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੁਈਆਂ ਸਰਵਰ ਦੇ ਵਿਹੜੇ ਵਿਚ ਅਧਿਆਪਕਾਂ, ਵਿਦਿਆਰਥੀਆਂ ਅਤੇ ਸਕੂਲ ਪ੍ਰਬੰਧਨ ਦੇ ਸਮੂਹ ਦੁਆਰਾ ਇੱਕ ਹਵਨ ਯੱਗ ਦਾ ਆਯੋਜਨ ਕੀਤਾ ਗਿਆ | ਇਸ ਸ਼ੁੱਭ ਮੌਕੇ 'ਤੇ ਦੇਵੀ ਲਕਸ਼ਮੀ ਦੀ ਪੂਜਾ ਕੀਤੀ ਗਈ ਅਤੇ ਖ਼ੁਸ਼ਹਾਲੀ, ਸ਼ਾਂਤੀ ਅਤੇ ਖ਼ੁਸ਼ੀ ਦੀ ਕਾਮਨਾ ਕੀਤੀ ਗਈ | ਸਕੂਲ ਪ੍ਰਬੰਧਨ ਦੁਆਰਾ ਸਾਰੇ ਅਧਿਆਪਕਾਂ ਅਤੇ ਹੋਰ ਸਟਾਫ਼ ਨੂੰ ਦੀਵਾਲੀ ਦੇ ਤੋਹਫ਼ੇ ਭੇਟ ਕੀਤੇ ਗਏ | ਆਪਣੇ ਸੰਬੋਧਨ ਵਿਚ ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਨਵਨੀਤ ਦੇਵਗਨ ਨੇ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਸਾਡੇ ਵਿਦਿਆਰਥੀਆਂ ਵਿਚ ਭਾਰਤੀ ਸਭਿਆਚਾਰ ਪ੍ਰਤੀ ਸਤਿਕਾਰ ਪੈਦਾ ਕਰਦੇ ਹਨ, ਸਗੋਂ ਸਾਡੇ ਜੀਵਨ ਵਿਚ ਸਕਰਾਤਮਕਤਾ ਅਤੇ ਏਕਤਾ ਦੀ ਭਾਵਨਾ ਵੀ ਪੈਦਾ ਕਰਦੇ ਹਨ | ਸਕੂਲ ਡਾਇਰੈਕਟਰ ਸੁਖਵਿੰਦਰ ਪਾਲ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਧਨਤੇਰਸ ਅਤੇ ਦੀਵਾਲੀ ਦੇ ਤਿਉਹਾਰ ਸਾਨੂੰ ਸਿਖਾਉਂਦੇ ਹਨ ਕਿ ਸਿਰਫ਼ ਰੌਸ਼ਨੀ ਅਤੇ ਗਿਆਨ ਹੀ ਹਨੇਰੇ ਅਤੇ ਅਗਿਆਨਤਾ ਨੂੰ ਦੂਰ ਕਰ ਸਕਦੇ ਹਨ | ਹਵਨ ਵਰਗੇ ਸਮਾਗਮ ਵਿਦਿਆਰਥੀਆਂ ਵਿਚ ਚਰਿੱਤਰ ਨਿਰਮਾਣ ਅਤੇ ਨੈਤਿਕ ਕਦਰਾਂ-ਕੀਮਤਾਂ ਦੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ |

ਪਿਛਲੀ ਖ਼ਬਰ ਲੋਰੀਅਲ ਇੰਟਰਨੈਸ਼ਨਲ ਸਕੂਲ 'ਚ ਮਨਾਇਆ ਦੀਵਾਲੀ ਦਾ ਤਿਉਹਾਰ <br/> ਅਗਲੀ ਖ਼ਬਰ ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਵਲੋਂ ਹਲਕੇ ਦੇ ਲੋਕਾਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।