04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਲੋਰੀਅਲ ਇੰਟਰਨੈਸ਼ਨਲ ਸਕੂਲ 'ਚ ਮਨਾਇਆ ਦੀਵਾਲੀ ਦਾ ਤਿਉਹਾਰ <br/>

ਅਜੀਤ ਡੈਸਕ 22-10-2025
ਜਲਾਲਾਬਾਦ, 21 ਅਕਤੂਬਰ (ਕਰਨ ਚੁਚਰਾ)-ਜਲਾਲਾਬਾਦ ਦੇ ਲੋਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਵਿਚ ਵਿਦਿਆਰਥੀਆਂ ਨੇ ਕਈ ਤਰਾਂ ਦੇ ਪ੍ਰੋਗਰਾਮ ਪੇਸ਼ ਕੀਤੇ | ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਦੀਵਾਲੀ ਦੇ ਇਤਿਹਾਸ ਅਤੇ ਮਹੱਤਤਾ ਨਾਲ ਸਬੰਧਿਤ ਕਈ ਨਾਟਕ ਪੇਸ਼ ਕੀਤੇ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਨੁਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਇਹ ਸੰਦੇਸ਼ ਦਿੱਤਾ ਕਿ ਦੀਵਾਲੀ ਇਕ ਪਵਿੱਤਰ ਤਿਉਹਾਰ ਹੈ | ਉਨ੍ਹਾਂ ਨੇ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਸੰਦੇਸ਼ ਦਿੱਤਾ ਅਤੇ ਸਭ ਨੇ ਵਧਾਈ ਦਿੱਤੀ | ਮੁੱਖ ਅਧਿਆਪਕਾਂ ਵਲੋਂ ਸਕੂਲ ਦੇ ਬੱਚਿਆਂ ਦਾ ਮਠਿਆਈਆਂ ਖਵਾ ਕੇ ਮੂੰਹ ਮਿੱਠਾ ਕਰਵਾਇਆ | ਸਕੂਲ ਸਟਾਫ਼ ਨੂੰ ਤੋਹਫ਼ੇ ਅਤੇ ਮਠਿਆਈਆਂ ਦਿੱਤੀਆਂ ਗਈਆਂ |

ਪਿਛਲੀ ਖ਼ਬਰ ਅਰੋੜਾ ਮਹਾ ਸਭਾ ਜਲਾਲਾਬਾਦ ਨੇ ਵਿਧਾਇਕ ਗੋਲਡੀ ਕੰਬੋਜ ਨਾਲ ਦੀਵਾਲੀ ਮਨਾਈ <br/> ਅਗਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਕਰਵਾਇਆ ਹਵਨ ਯੱਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।