ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਅਰੋੜਾ ਮਹਾ ਸਭਾ ਜਲਾਲਾਬਾਦ ਇਕਾਈ ਵਲੋਂ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨਾਲ ਮਿਲ ਕੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਭਾ ਦੇ ਮੈਂਬਰਾਂ ਵਲੋਂ ਵਿਧਾਇਕ ਗੋਲਡੀ ਕੰਬੋਜ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਆਪਸੀ ਭਾਈਚਾਰੇ 'ਤੇ ਏਕਤਾ ਦਾ ਸੰਦੇਸ਼ ਦਿੱਤਾ ਗਿਆ | ਵਿਧਾਇਕ ਗੋਲਡੀ ਕੰਬੋਜ ਨੇ ਇਸ ਮੌਕੇ ਸਭ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਅਰੋੜਾ ਮਹਾ ਸਭਾ ਹਮੇਸ਼ਾ ਸਮਾਜਿਕ ਭਲਾਈ ਦੇ ਕੰਮਾਂ ਵਿਚ ਅੱਗੇ ਰਹੀ ਹੈ ਅਤੇ ਇਸੇ ਤਰ੍ਹਾਂ ਦੇ ਪ੍ਰੋਗਰਾਮ ਲੋਕਾਂ 'ਚ ਪਿਆਰ ਅਤੇ ਇੱਕਜੁੱਟਤਾ ਦਾ ਪ੍ਰਤੀਕ ਹਨ | ਇਸ ਸਮਾਗਮ ਦੌਰਾਨ ਸਭਾ ਦੇ ਅਧਿਕਾਰੀਆਂ ਅਤੇ ਮੈਂਬਰਾਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ 'ਤੇ ਸਮਾਜਿਕ ਸੇਵਾ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਕੀਤਾ | ਸਮਾਪਤੀ 'ਤੇ ਸਭ ਨੂੰ ਮਠਿਆਈ ਵੰਡ ਕੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਗਈਆਂ |