04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸਬ ਇੰਸਪੈਕਟਰ ਇਕਬਾਲ ਸਿੰਘ ਨੂੰ ਦੀਵਾਲੀ ਮੌਕੇ ਦਿੱਤੀ ਗਈ ਤਰੱਕੀ <br/>

ਅਜੀਤ ਡੈਸਕ 22-10-2025
ਅਬੋਹਰ, 21 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ) ਅਬੋਹਰ ਰੇਲਵੇ ਸਟੇਸ਼ਨ ਜੀ.ਆਰ.ਪੀ ਦੇ ਸਬ ਇੰਸਪੈਕਟਰ ਇਕਬਾਲ ਸਿੰਘ ਪਿਛਲੇ 2 ਸਾਲ ਦੇ ਕਰੀਬ ਅਬੋਹਰ ਸ਼ਹਿਰ ਵਿਖੇ ਆਪਣੀ ਡਿਊਟੀ ਨਿਭਾ ਕੇ ਅਬੋਹਰ ਦੇ ਰੇਲਵੇ ਸਟੇਸ਼ਨ ਅਤੇ ਯਾਤਰੀਆਂ ਦੀ ਸੁਰੱਖਿਆ ਕਰ ਰਹੇ ਹਨ | ਇਸ ਦੇ ਨਾਲ ਹੀ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਨੂੰ ਲੈ ਕੇ ਸਖ਼ਤ ਦਿਖਾਈ ਦੇ ਰਹੇ ਹਨ | ਉਨ੍ਹਾਂ ਦੀ ਇਮਾਨਦਾਰ ਡਿਊਟੀ ਨੂੰ ਵੇਖਦਿਆਂ ਹੋਇਆ ਡੀ.ਜੀ.ਪੀ. ਸ਼ਸ਼ੀ ਪ੍ਰਭਾ ਵਲੋਂ ਉਨ੍ਹਾਂ ਨੂੰ ਸਬ ਇੰਸਪੈਕਟਰ ਤੋਂ ਇੰਸਪੈਕਟਰ ਬਣਾ ਕੇ ਤਰੱਕੀ ਦਿੱਤੀ ਹੈ | ਇਕਬਾਲ ਸਿੰਘ ਦੇ ਇੰਸਪੈਕਟਰ ਬਣਨ 'ਤੇ ਅਬੋਹਰ ਦੇ ਜੀ.ਆਰ.ਪੀ. ਦੇ ਸਮੂਹ ਸਟਾਫ਼ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ | ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਵਾਸਤੇ ਉਹ ਲਗਾਤਾਰ ਇਮਾਨਦਾਰੀ ਨਾਲ ਕੰਮ ਕਰਨਗੇ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ਦੇ ਵਿਚ ਨਹੀਂ ਬਖ਼ਸ਼ਿਆ ਜਾਵੇਗਾ |

ਪਿਛਲੀ ਖ਼ਬਰ ਕਰਨ ਗਿਲਹੋਤਰਾ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਲੋੜਵੰਦ ਪਰਿਵਾਰਾਂ ਨੂੰ ਮਠਿਆਈਆਂ ਵੰਡ ਕੇ ਦੀਵਾਲੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।