ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਨਿਵਾਸੀ ਉਦਯੋਗਪਤੀ ਅਤੇ ਪੀ.ਐਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪੰਜਾਬ ਚੇਅਰਮੈਨ ਕਰਨ ਗਿਲਹੋਤਰਾ ਨੇ ਦੀਵਾਲੀ ਦੇ ਮੌਕੇ 'ਤੇ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਦੋਵੇਂ ਨੇ ਇਕ-ਦੂਜੇ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਅਤੇ ਸਿੱਖਿਆ, ਉਦਯੋਗ ਅਤੇ ਲੋਕ-ਹਿਤ ਨਾਲ ਸੰਬੰਧਿਤ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ | ਗੱਲਬਾਤ ਦੌਰਾਨ ਮਾਹੌਲ ਗਰਮਜੋਸ਼ੀ ਅਤੇ ਸਕਾਰਾਤਮਿਕ ਰਿਹਾ | ਵਰਨਣਯੋਗ ਹੈ ਕਿ ਕਰਨ ਗਿਲਹੋਤਰਾ ਸਿੱਖਿਆ ਅਤੇ ਸਮਾਜਿਕ ਉਤਥਾਨ ਦੇ ਖੇਤਰ ਵਿਚ ਵੀ ਸਰਗਰਮ ਭੂਮਿਕਾ ਨਿਭਾ ਰਹੇ ਹਨ |