ਅਬੋਹਰ, 21 ਅਕਤੂਬਰ (ਵਿਵੇਕ ਹੂੜੀਆ)-ਦੀਵਾਲੀ ਦੇ ਮੌਕੇ 'ਤੇ ਨਹਿਰੂ ਪਾਰਕ ਦੇ ਬਾਹਰ ਡਿਵਾਈਡਰ 'ਤੇ ਦੀਵੇ ਵੇਚ ਰਹੀ ਇੱਕ ਨੌਜਵਾਨ ਅÏਰਤ ਨੂੰ ਟਰੈਕਟਰ ਟਰਾਲੀ ਨੇ ਕੁਚਲ ਦਿੱਤਾ, ਜਿਸ ਕਾਰਨ ਉਹ ਜ਼ਖਮੀ ਹੋ ਗਈ | ਉਸ ਨੂੰ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਘਟਨਾ ਤੋਂ ਬਾਅਦ ਟਰੈਕਟਰ ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਨੂੰ ਫੜ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ | ਪੁਲਿਸ ਨੇ ਟਰੈਕਟਰ ਟਰਾਲੀ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ | ਨੇੜਲੇ ਲੋਕਾਂ ਦੇ ਅਨੁਸਾਰ ਟਰੈਕਟਰ ਡਰਾਈਵਰ ਨਸ਼ੇ ਵਿਚ ਸੀ ਧੁੱਤ ਸੀ | ਜਿਸ ਕਾਰਨ ਟਰੈਕਟਰ 'ਤੋਂ ਸੰਤੁਲਨ ਗੁਆ ਬੈਠਾ ਅਤੇ ਡਿਵਾਈਡਰ 'ਤੇ ਦੀਵੇ ਵੇਚ ਰਹੀ ਨਿਸ਼ਾ ਨਾਮ ਦੀ ਇੱਕ ਕੁੜੀ ਨਾਲ ਟਕਰਾ ਗਿਆ | ਟੱਕਰ ਨਾਲ ਕੁੜੀ ਦੀ ਲੱਤ 'ਤੇ ਗੰਭੀਰ ਸੱਟ ਲੱਗੀ ਅਤੇ ਹਜ਼ਾਰਾਂ ਰੁਪਏ ਦੇ ਦੀਵੇ ਟੁੱਟ ਗਏ | ਟਰੈਕਟਰ ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਦਾ ਪਿੱਛਾ ਕੀਤਾ ਅਤੇ ਉਸ ਨੂੰ ਕਾਬੂ ਕਰ ਲਿਆ | ਜ਼ਖਮੀ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ | ਸਿਟੀ ਪੁਲਿਸ ਸਟੇਸ਼ਨ ਇੰਚਾਰਜ ਪਰਮਜੀਤ ਕੰਬੋਜ ਦਾ ਕਹਿਣਾ ਹੈ ਕਿ ਹੁਣ ਤੱਕ ਉਨ੍ਹਾਂ ਕੋਲ ਕੋਈ ਐਮ.ਐਲ.ਆਰ ਜਾਂ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ, ਸ਼ਿਕਾਇਤ ਆਉਂਦੇ ਹੀ ਟਰੈਕਟਰ ਚਾਲਕ ਵਿਰੁੱਧ ਕਾਰਵਾਈ ਕੀਤੀ ਜਾਵੇਗੀ | ਜ਼ਿਕਰਯੋਗ ਹੈ ਕਿ ਦੀਵਾਲੀ ਦੇ ਤਿਉਹਾਰ ਕਾਰਨ ਬਾਜ਼ਾਰਾਂ ਵਿਚ ਬਹੁਤ ਭੀੜ ਹੁੰਦੀ ਹੈ, ਪਰ ਇਸ ਦੇ ਬਾਵਜੂਦ ਟਰੈਫ਼ਿਕ ਪੁਲਿਸ ਨੇ ਬਾਜ਼ਾਰਾਂ ਵਿਚ ਟਰੈਕਟਰ-ਟਰਾਲੀਆਂ ਜਾਂ ਵੱਡੇ ਵਾਹਨਾਂ ਦੀ ਆਵਾਜਾਈ ਨੂੰ ਨਹੀਂ ਰੋਕਿਆ | ਜਿਸ ਕਾਰਨ ਸੋਮਵਾਰ ਅਤੇ ਮੰਗਲਵਾਰ ਨੂੰ ਵੀ ਦੀਵਾਲੀ ਦੇ ਤਿਉਹਾਰ 'ਤੇ ਛੋਟੇ-ਵੱਡੇ ਵਾਹਨ ਖੁੱਲ੍ਹੇਆਮ ਚੱਲ ਰਹੇ ਹਨ, ਜਿਸ ਕਾਰਨ ਬਾਜ਼ਾਰ ਵਿਚ ਕਈ ਵਾਰ ਟਰੈਫ਼ਿਕ ਜਾਮ ਰਹਿੰਦਾ ਹੈ |