05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਆਤਮ ਹੱਤਿਆ ਲਈ ਮਜਬੂਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 22-10-2025
ਜਲਾਲਾਬਾਦ, 21 ਅਕਤੂਬਰ (ਕਰਨ ਚੁਚਰਾ)-ਥਾਣਾ ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ ਆਤਮਹੱਤਿਆ ਲਈ ਮਜਬੂਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਬੂਟਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਮਾ ਪਤਨੀ ਰਾਜਪਾਲ ਵਾਸੀ ਦਸਮੇਸ਼ ਨਗਰੀ ਵਾਰਡ ਨੰਬਰ 5 ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਲੜਕੇ ਬੁੱਧ ਪ੍ਰਕਾਸ਼ ਨੇ ਪ੍ਰਵੀਨ ਗਾਬਾ ਪਤਨੀ ਦੇਸ ਰਾਜ ਵਾਸੀ ਨੇੜੇ ਜਾਦੂ ਗੱਦਾ ਸਟੋਰ ਮੁਹੱਲਾ ਰਾਠੋੜਾ ਵਾਲਾ ਅਤੇ ਸਾਜਨ ਸੇਤੀਆ ਪੁੱਤਰ ਰਾਜ ਕੁਮਾਰ ਵਾਸੀ ਨੇੜੇ ਨਾਨਕ ਮੱਤਾ ਗੁਰਦੁਆਰਾ ਸਾਹਿਬ ਮੈਣੀ ਕਾਲੋਨੀ ਜਲਾਲਾਬਾਦ ਤੋਂ ਤੰਗ ਆ ਕੇ ਸਲਫਾਸ ਖਾ ਕੇ ਆਤਮ ਹੱਤਿਆ ਕਰ ਲਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਥਾਂ-ਥਾਂ 'ਤੇ ਕੀਤਾ ਰਿਹਾ ਸਵਾਗਤ <br/> ਅਗਲੀ ਖ਼ਬਰ ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।