19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸ੍ਰੀ ਰਾਧਾ ਕ੍ਰਿਸ਼ਨਾ ਮੰਦਰ ਵਿਖੇ ਭਜਨ ਗਾ ਕੇ ਅਤੇ ਕੇਕ ਕੱਟ ਕੇ ਮਨਾਇਆ ਸ੍ਰੀ ਖਾਟੂ ਸ਼ਿਆਮ ਦਾ ਜਨਮ ਦਿਨ

ਅਜੀਤ ਡੈਸਕ 02-11-2025
ਗੁਰੂਹਰਸਹਾਏ, 1 ਨਵੰਬਰ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਪ੍ਰਸਿੱਧ ਅਤੇ ਪ੍ਰਾਚੀਨ ਸ਼੍ਰੀ ਰਾਧਾ ਕ੍ਰਿਸ਼ਨ ਮੰਦਿਰ ਵਿਖੇ ਸ਼੍ਰੀ ਸ਼ਿਆਮ ਜਨਮ ਉਤਸਵ ਮੌਕੇ ਭਜਨ ਸੰਧਿਆ ਦਾ ਆਯੋਜਨ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੰਦਿਰ ਦੇ ਪੰਡਿਤ ਬਿੰਦੂ ਭਾਰਦਵਾਜ ਨੇ ਦੱਸਿਆ ਕਿ ਬਾਬਾ ਖਾਟੂ ਸ਼ਿਆਮ ਦੇ ਜਨਮ ਦਿਵਸ ਮੌਕੇ ਮੰਦਿਰ ਵਿਖੇ ਭਜਨ ਸੰਧਿਆ ਕਰਵਾਈ ਗਈ | ਇਸ ਮੌਕੇ ਭਜਨ ਗਾਇਕ ਪੰਡਿਤ ਬਿੰਦੂ ਭਾਰਦਵਾਜ ਅਤੇ ਇਸਤਰੀ ਸਤਿਸੰਗ ਦੀਆਂ ਮਹਿਲਾਵਾਂ ਵਲੋਂ ਸੁੰਦਰ ਭਜਨ ਗਾ ਕੇ ਸ਼ਿਆਮ ਪ੍ਰੇਮੀਆ ਨੂੰ ਨਿਹਾਲ ਕੀਤਾ | ਇਸ ਮੌਕੇ ਮੰਦਿਰ ਨੂੰ ਰੰਗ ਬਿਰੰਗੇ ਗ਼ੁਬਾਰਿਆਂ ਅਤੇ ਫੁੱਲਾਂ ਦੇ ਨਾਲ ਸਜਾਇਆ ਗਿਆ | ਇਸ ਮੌਕੇ ਸ਼ਿਆਮ ਬਾਬਾ ਦਾ ਅਲੌਕਿਕ ਮੇਕਅਪ ਦੇਖਣ ਯੋਗ ਸੀ | ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੀ ਸੰਗਤ ਵਲੋਂ ਬਾਬਾ ਖਾਟੂ ਸ਼ਾਮ ਦੇ ਦਰਬਾਰ 'ਤੇ ਮੱਥਾ ਟੇਕਿਆ | ਇਸ ਤੋਂ ਬਾਅਦ ਸ਼ਿਆਮ ਪ੍ਰੇਮੀਆ ਵਲੋਂ ਮੰਦਿਰ ਦੇ ਪੰਡਿਤ ਬਿੰਦੂ ਭਾਰਦਵਾਜ ਦਾ ਮਿਲ ਕੇ ਬਾਬਾ ਖਾਟੂ ਸ਼ਿਆਮ ਦੇ ਜਨਮ ਦਿਨ ਦੇ ਸੰਬੰਧ ਵਿਚ ਕੇਕ ਕੱਟਿਆ ਗਿਆ ਅਤੇ ਉਸ ਉਪਰੰਤ ਪ੍ਰਸ਼ਾਦ ਨੂੰ ਭੋਗ ਲਗਾ ਕੇ ਸੰਗਤ ਵਿਚ ਵੰਡਿਆ ਗਿਆ | ਇਸ ਮੌਕੇ ਆਈ ਹੋਈ ਸੰਗਤ ਨੂੰ ਪੰਡਿਤ ਬਿੰਦੂ ਭਾਰਦਵਾਜ ਵਲੋਂ ਬਾਬਾ ਖਾਟੁੂ ਸ਼ਾਮ ਦੇ ਜਨਮ ਦਿਨ ਦੀ ਵਧਾਈ ਦਿੱਤੀ | ਇਸ ਮੌਕੇ ਖ਼ੁਸ਼ੀ ਵਿਚ ਆਤਸ਼ਬਾਜ਼ੀ ਵੀ ਚਲਾਈ ਗਈ |
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਲੋਕਤੰਤਰਿਕ ਪਛਾਣ 'ਤੇ ਕੇਂਦਰ ਦਾ ਵੱਡਾ ਹਮਲਾ, ਬਣਾਈ ਨਵੀਂ ਬਾਡੀ-ਆਸ਼ੂ ਬੰਗੜ <br/> ਅਗਲੀ ਖ਼ਬਰ ਦਿੱਲੀ ਪਬਲਿਕ ਸਕੂਲ ਅਬੋਹਰ ਦੀ ਨਵਿਯਾ ਗਰਗ ਨੇ ਰਾਜ ਪੱਧਰੀ ਕਰਾਟੇ ਮੁਕਾਬਲੇ 'ਚ ਕਾਂਸੀ ਦਾ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।