18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪ੍ਰਕਾਸ਼ ਪੁਰਬ ਮੌਕੇ ਅਮਨਦੀਪ ਹਸਪਤਾਲ ਵੱਲੋਂ ਫ਼ਿਰੋਜ਼ਪੁਰ ਲੰਗਰ ਸੇਵਾ ਨੂੰ ਭੇਟ ਕੀਤਾ ਰਾਸ਼ਨ

ਅਜੀਤ ਡੈਸਕ 02-11-2025
ਫ਼ਿਰੋਜ਼ਪੁਰ, 1 ਨਵੰਬਰ (ਗੁਰਿੰਦਰ ਸਿੰਘ)-ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਅਮਨਦੀਪ ਹਸਪਤਾਲ ਵਲੋਂ ਫ਼ਿਰੋਜ਼ਪੁਰ ਫਾਊਾਡੇਸ਼ਨ ਆਫ਼ ਫ਼ਿਰੋਜ਼ਪੁਰ ਲੰਗਰ ਸੇਵਾ ਨੂੰ ਰਾਸ਼ਨ ਭੇਟ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਫੈਸਿਲਿਟੀ ਡਾਇਰੈਕਟਰ ਡਾ. ਅਭਿਸ਼ੇਕ ਅਰੋੜਾ ਨੇ ਦੱਸਿਆ ਕਿ ਅਮਨਦੀਪ ਹਸਪਤਾਲ ਹਮੇਸ਼ਾ ਸਮਾਜ ਸੇਵਾ ਦੇ ਕਾਰਜਾਂ 'ਚ ਅਗਵਾਈ ਕਰਦਾ ਆ ਰਿਹਾ ਹੈ | ਇਸ ਮੌਕੇ 'ਤੇ ਫ਼ਿਰੋਜ਼ਪੁਰ ਫਾਊਾਡੇਸ਼ਨ ਆਫ਼ ਫ਼ਿਰੋਜ਼ਪੁਰ ਲੰਗਰ ਸੇਵਾ ਦੇ ਸੰਸਥਾਪਕ ਸ਼ੈਲੇਂਦਰ ਕੁਮਾਰ ਅਤੇ ਜਿੰਮੀ ਕੱਕੜ ਨੇ ਅਮਨਦੀਪ ਹਸਪਤਾਲ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਹਸਪਤਾਲ ਵਲੋਂ ਦਿੱਤਾ ਗਿਆ ਇਹ ਸਹਿਯੋਗ ਲੋੜਵੰਦਾਂ ਤੱਕ ਭੋਜਨ ਪਹੁੰਚਾਉਣ 'ਚ ਵੱਡੀ ਮਦਦ ਸਾਬਤ ਹੋਵੇਗਾ | ਇਸ ਮੌਕੇ ਹਾਜ਼ਰ ਸਮੂਹ ਮੈਂਬਰਾਂ ਨੇ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ 'ਤੇ ਚੱਲਣ ਦਾ ਸੰਕਲਪ ਕੀਤਾ |
ਪਿਛਲੀ ਖ਼ਬਰ ਪਹਿਲੀ ਪਾਤਿਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸਿਹਤ ਕਰਮਚਾਰੀਆਂ ਨੇ ਤੰਬਾਕੂਨੋਸ਼ੀ ਵਿਰੋਧੀ ਮੁਹਿੰਮ ਤਹਿਤ ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।