31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ ਗੁਰਪੁਰਬ ਸਮਾਗਮ 5 ਨੂੰ

ਅਜੀਤ ਡੈਸਕ 03-11-2025
ਮੁੱਦਕੀ, 2 ਨਵੰਬਰ (ਅਗਰਵਾਲ)-ਸਮੂਹ ਸਾਧ-ਸੰਗਤਾਂ ਅਤੇ ਇਲਾਕੇ ਦੇ ਸਹਿਯੋਗ ਨਾਲ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ 5 ਨਵੰਬਰ ਨੂੰ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਹ ਜਾਣਕਾਰੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਕਮੇਟੀ ਮੁੱਦਕੀ ਦੇ ਪ੍ਰਧਾਨ ਕੇਵਲ ਸਿੰਘ ਬਰਾੜ ਤੇ ਮੈਨੇਜਰ ਬਾਬਾ ਗੁਰਜੰਟ ਸਿੰਘ ਨੇ ਦਿੰਦਿਆਂ ਦੱਸਿਆ ਕਿ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 3 ਨਵੰਬਰ ਨੂੰ ਸ਼ੁਰੂ ਹੋਣਗੇ ਅਤੇ 5 ਨਵੰਬਰ 2025 ਦਿਨ ਬੁੱਧਵਾਰ ਨੂੰ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਕੀਰਤਨੀ ਜਥਾ ਸੰਗਤਾਂ ਨੂੰ ਗੁਰ ਉਪਦੇਸ਼ ਸੁਣਾ ਕੇ ਨਿਹਾਲ ਕਰੇਗਾ | ਅਖੀਰ 'ਚ ਗੁਰੂ ਕਾ ਅਤੁੱਟ ਲੰਗਰ ਵਰਤੇਗਾ | ਉਨ੍ਹਾਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਧਾਰਮਿਕ ਸਮਾਗਮ 'ਚ ਵੱਧ-ਚੜ੍ਹ ਕੇ ਪਹੁੰਚਣ |

ਪਿਛਲੀ ਖ਼ਬਰ ਪਿੰਡ ਮਨਸੂਰਦੇਵਾ ਵਿਖੇ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ ਅਗਲੀ ਖ਼ਬਰ ਖੇਤਰੀ ਯੁਵਕ ਮੇਲੇ ਦੌਰਾਨ ਆਰ. ਐੱਸ. ਡੀ. ਕਾਲਜ ਦੀ ਭੰਗੜਾ ਟੀਮ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।