14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

500 ਗਰਾਮ ਹੈਰੋਇਨ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ, ਮਾਮਲਾ ਦਰਜ <br/>

ਅਜੀਤ ਡੈਸਕ 24-11-2025
ਗੁਰੂਹਰਸਹਾਏ, 23 ਨਵੰਬਰ (ਕਪਿਲ ਕੰਧਾਰੀ)-ਪੰਜਾਬ ਦੇ ਡੀ.ਜੀ.ਪੀ. ਗੋਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਸਬ ਡਵੀਜ਼ਨ ਗੁਰੂਹਰਸਹਾਏ ਦੇ ਡੀ.ਐੱਸ.ਪੀ. ਰਾਜਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਨੂੰ ਸਫਲਤਾ ਹਾਸਿਲ ਹੋਈ ਜਦ ਗਸ਼ਤ ਦੌਰਾਨ ਐੱਸ.ਆਈ ਪਰਮਜੀਤ ਕੌਰ ਵਲੋਂ ਤਿੰਨ ਮੁਲਾਜ਼ਮਾਂ ਨੂੰ 500 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ | ਇਸ ਸੰਬੰਧੀ ਅੱਜ ਡੀ.ਐੱਸ.ਪੀ ਦਫ਼ਤਰ ਗੁਰੂਹਰਸਹਾਏ ਵਿਖੇ ਪੈੱ੍ਰਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਥਾਣਾ ਲੱਖੋਂ ਕੇ ਬਹਿਰਾਮ ਦੀ ਐੱਸ.ਆਈ ਪਰਮਜੀਤ ਕੌਰ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕੇ ਸੰਨ੍ਹੀ ਪੁੱਤਰ ਜੱਸਾ, ਲਵਪ੍ਰੀਤ ਸਿੰਘ ਉਰਫ਼ ਲੱਭੀ ਪੁੱਤਰ ਗੁਰਦੀਪ ਸਿੰਘ ਵਾਸੀਆਨ ਬਾਗ਼ ਵਾਲੀ ਬਸਤੀ ਫ਼ਿਰੋਜ਼ਪੁਰ ਸ਼ਹਿਰ, ਗੁਰਜੰਟ ਸਿੰਘ ਉਰਫ਼ ਕਾਲਾ ਪੁੱਤਰ ਬਲਦੇਵ ਸਿੰਘ ਵਾਸੀ ਮਹਾਲਮ ਜੋ ਕਿ ਹੈਰੋਇਨ ਵੇਚਣ ਦੇ ਆਦੀ ਹਨ ਅਤੇ ਜੇਕਰ ਰੇਡ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ | ਜਿਸ ਤੋਂ ਬਾਅਦ ਪੁਲਿਸ ਪਾਰਟੀ ਵਲੋਂ ਰੇਡ ਕਰਕੇ ਮੁਲਾਜ਼ਮਾਂ ਨੂੰ ਕਾਬੂ ਕੀਤਾ ਗਿਆ ਅਤੇ ਤਲਾਸ਼ੀ ਦੌਰਾਨ 500 ਗਰਾਮ ਹੈਰੋਇਨ ਬਰਾਮਦ ਹੋਈ | ਡੀ.ਐੱਸ.ਪੀ. ਰਾਜਬੀਰ ਸਿੰਘ ਨੇ ਦੱਸਿਆ ਕਿ ਫੜੇ ਗਏ ਤਿੰਨਾਂ ਮੁਲਾਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਐੱਸ.ਆਈ ਪਰਮਜੀਤ ਕੌਰ, ਮਨਜੀਤ ਸਿੰਘ, ਕਰਨੈਲ ਸਿੰਘ ਆਦਿ ਪੁਲਿਸ ਕਰਮਚਾਰੀ ਹਾਜ਼ਰ ਸਨ |

ਪਿਛਲੀ ਖ਼ਬਰ 50 ਗਰਾਮ 8 ਮਿਲੀਗਰਾਮ ਹੈਰੋਇਨ ਸਣੇ ਮੋਟਰਸਾਈਕਲ ਸਵਾਰ ਕਾਬੂ ਅਗਲੀ ਖ਼ਬਰ ਚੰਡੀਗੜ੍ਹ ਪੰਜਾਬ ਲਈ ਬਣਿਆ ਸੀ ਅਤੇ ਚੰਡੀਗੜ੍ਹ ਪੰਜਾਬ ਦਾ ਰਹੇਗਾ-ਕਰਨੈਲ ਸਿੰਘ ਪੀਰ ਮੁਹੰਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।