14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

50 ਗਰਾਮ 8 ਮਿਲੀਗਰਾਮ ਹੈਰੋਇਨ ਸਣੇ ਮੋਟਰਸਾਈਕਲ ਸਵਾਰ ਕਾਬੂ

ਅਜੀਤ ਡੈਸਕ 24-11-2025
ਜਲਾਲਾਬਾਦ, 23 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਅਮੀਰ ਖ਼ਾਸ ਦੀ ਪੁਲਿਸ ਵਲੋਂ 50 ਗਰਾਮ 8 ਮਿਲੀਗਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਐੱਸ.ਐੱਚ.ਓ. ਇੰਸਪੈਕਟਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਚੁਰਸਤਾ ਲਿੰਕ ਸੜਕ ਅਮੀਰ ਖ਼ਾਸ ਤੋਂ ਹਿਸਾਨਵਾਲਾ ਉਰਫ਼ ਚੱਕ ਕਾਠਗੜ 'ਤੇ ਨਾਕਾਬੰਦੀ ਕੀਤੀ ਗਈ, ਜਿੱਥੇ ਇਕ ਮੋਟਰਸਾਈਕਲ ਸਵਾਰ ਦੀ ਸ਼ੱਕ ਵਜੋਂ ਚੈਕਿੰਗ ਕਰਨ ਤੇ ਉਸ ਕੋਲੋਂ 50 ਗਰਾਮ 8 ਮਿਲੀਗਰਾਮ ਹੈਰੋਇਨ ਬਰਾਮਦ ਹੋਈ | ਉਕਤ ਦੀ ਪਛਾਣ ਪੁਲਿਸ ਨੇ ਗੁਰਮੀਤ ਸਿੰਘ ਉਰਫ਼ ਰਵੀ ਪੁੱਤਰ ਬਲਵਿੰਦਰ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਦੱਸੀ, ਨੂੰ ਹੈਰੋਇਨ ਅਤੇ ਇਕ ਮੋਟਰ ਸਾਈਕਲ ਸਣੇ ਹਿਰਾਸਤ 'ਚ ਲੈਣ ਉਪਰੰਤ ਉਸ ਦੇ ਖਿਲਾਫ ਥਾਣਾ ਅਮੀਰ ਖ਼ਾਸ ਵਿਖੇ ਮੁਕੱਦਮਾ ਨੰਬਰ 113 ਮਿਤੀ 22-11-2025 ਨੂੰ ਧਾਰਾ 21/61/85 ਐਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕੀਤਾ ਹੈ |
ਪਿਛਲੀ ਖ਼ਬਰ ਕੇਂਦਰ ਸਰਕਾਰ ਕੋਝੀਆਂ ਚਾਲਾਂ ਚੱਲ ਕੇ ਚੰਡੀਗੜ੍ਹ ਨੂੰ ਪੰਜਾਬ ਤੋਂ ਅਲੱਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ-ਧਾਲੀਵਾਲ <br/>... ਅਗਲੀ ਖ਼ਬਰ 500 ਗਰਾਮ ਹੈਰੋਇਨ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ, ਮਾਮਲਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।