14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਕੇਂਦਰ ਸਰਕਾਰ ਕੋਝੀਆਂ ਚਾਲਾਂ ਚੱਲ ਕੇ ਚੰਡੀਗੜ੍ਹ ਨੂੰ ਪੰਜਾਬ ਤੋਂ ਅਲੱਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ-ਧਾਲੀਵਾਲ <br/>

ਅਜੀਤ ਡੈਸਕ 24-11-2025
ਮਮਦੋਟ, 23 ਨਵੰਬਰ (ਸੁਖਦੇਵ ਸਿੰਘ ਸੰਗਮ)-ਕੁੱਝ ਦਿਨਾਂ ਤੋਂ ਚੱਲ ਰਹੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਵਾਦ 'ਤੇ ਬੋਲਦਿਆਂ ਕਿਸਾਨ ਯੂਨੀਅਨ ਏਕਤਾ ਮਝੈਲ ਦੇ ਸੂਬਾ ਜਨਰਲ ਸਕੱਤਰ ਗੁਰਸੇਵਕ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਚੰਡੀਗੜ੍ਹ 'ਤੇ ਨਜ਼ਰ ਹੈ ਜਿਸ ਕਰਕੇ ਸਰਕਾਰ ਕੋਝੀਆਂ ਚਾਲਾਂ ਚੱਲ ਕੇ ਚੰਡੀਗੜ੍ਹ ਨੂੰ ਪੰਜਾਬ ਤੋਂ ਅਲੱਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਹੌਲੀ-ਹੌਲੀ ਕਰਕੇ ਕਮਜ਼ੋਰ ਕਰਨਾ ਚਾਹੁੰਦੀ ਹੈ ਕਿਉਂਕਿ ਕੇਂਦਰ ਸਰਕਾਰ ਵਲੋਂ ਜਦੋਂ ਵੀ ਮਜ਼ਦੂਰਾਂ, ਕਿਸਾਨਾਂ ਅਤੇ ਛੋਟੇ ਵਪਾਰੀਆਂ ਵਿਰੁੱਧ ਕੋਈ ਵੀ ਬਿੱਲ ਪਾਸ ਕਰਦੀ ਹੈ ਅਤੇ ਉਸ ਦਾ ਅੰਦੋਲਨ ਪੰਜਾਬ ਤੋਂ ਉੱਠਦਾ ਹੈ ਜੋ ਸੈਂਟਰ ਸਰਕਾਰ ਨੂੰ ਪਿੱਛੇ ਹਟਣ ਲਈ ਮਜਬੂਰ ਕਰਦਾ ਹੈ ਇਸੇ ਕਾਰਨ ਪੰਜਾਬ ਹਮੇਸ਼ਾ ਤੋਂ ਕੇਂਦਰੀ ਸਰਕਾਰਾਂ ਦੀ ਅੱਖ ਵਿਚ ਰੜਕਦਾ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਤੋਂ ਚੰਡੀਗੜ੍ਹ ਨੂੰ ਖੋਹਿਆ ਜਾਂਦਾ ਹੈ ਤਾਂ ਇਸ ਦੇ ਸਿੱਟੇ ਬੁਰੇ ਨਿਕਲਣਗੇ ਇਸ ਕਰਕੇ ਸਰਕਾਰ ਇਸ ਸਬੰਧੀ ਪਾਰਲੀਮੈਂਟ ਵਿਚ ਕੋਈ ਬਿੱਲ ਲਿਆਉਣ ਤੋਂ ਪਹਿਲਾਂ 100 ਵਾਰ ਸੋਚ ਲਵੇ |

ਪਿਛਲੀ ਖ਼ਬਰ ਤਰਨ ਤਾਰਨ ਉਪ ਚੋਣ ਨਤੀਜਿਆਂ ਤੋਂ ਬਾਅਦ ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ ਹੋਏ-ਸੁਖਵਿੰਦਰ ਸਿੰਘ ਕਾਕਾ ਬਰਾੜ <br/> ਅਗਲੀ ਖ਼ਬਰ 50 ਗਰਾਮ 8 ਮਿਲੀਗਰਾਮ ਹੈਰੋਇਨ ਸਣੇ ਮੋਟਰਸਾਈਕਲ ਸਵਾਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।