15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਆਮ ਆਦਮੀ ਪਾਰਟੀ ਦੀ ਸਰਕਾਰ 'ਚ ਵਿਕਾਸ ਦੇ ਕੰਮ ਜੰਗੀ ਪੱਧਰ 'ਤੇ ਜਾਰੀ- ਨਰੇਸ਼ ਕਟਾਰੀਆ <br/>

ਅਜੀਤ ਡੈਸਕ 24-11-2025
ਜ਼ੀਰਾ, 23 ਨਵੰਬਰ (ਰਜਨੀਸ਼ ਕਥੂਰੀਆ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਦੇ ਵਿਚ ਪੰਜਾਬ ਵਿਚ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣ ਤੋਂ ਇਲਾਵਾ ਵਿਕਾਸ ਦੇ ਕੰਮ ਜੰਗੀ ਪੱਧਰ 'ਤੇ ਜਾਰੀ ਹਨ | ਇਹ ਦਾਅਵਾ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੇ ਕਰਦਿਆਂ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਦੇ ਵਿਚ ਸਰਕਾਰ ਨੇ ਸਿੱਖਿਆ ਅਤੇ ਸਿਹਤ ਸਹੂਲਤਾਂ ਦੇ ਖੇਤਰ ਵਿਚ ਵੱਡੇ ਸੁਧਾਰ ਲਿਆਂਦੇ ਹਨ, ਜਿਸ ਤੋਂ ਲੋਕ ਸੰਤੁਸ਼ਟ ਹਨ | ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਲਈ ਸਰਕਾਰ ਵਲੋਂ ਖੇਡ ਕਿੱਟਾਂ, ਐਕਸਰਸਾਈਜ਼ ਕਰਨ ਲਈ ਜਿੰਮ ਅਤੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਰੰਗਲੇ ਪੰਜਾਬ ਨੂੰ ਪੁਨਰ ਸੁਰਜੀਤ ਕੀਤਾ ਜਾ ਸਕੇ | ਉਹਨਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਰਿਸ਼ਵਤ ਖੋਰੀ ਅਤੇ ਭਿ੍ਸ਼ਟਾਚਾਰ ਨੂੰ ਰੋਕਣ ਲਈ ਸਰਕਾਰੀ ਕੰਮ ਕਰਵਾਉਣ ਵਾਸਤੇ ਸੈਂਕੜਿਆਂ ਦੀ ਤਾਦਾਦ ਵਿਚ ਆਨਲਾਈਨ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਜਿਨ੍ਹਾਂ ਦਾ ਪੰਜਾਬ ਦੇ ਲੋਕ ਲਾਭ ਉਠਾ ਰਹੇ ਹਨ | ਵਿਧਾਇਕ ਨਰੇਸ਼ ਕਟਾਰੀਆ ਨੇ ਦਾਅਵਾ ਕੀਤਾ ਕਿ ਆ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਵੱਡੀ ਜਿੱਤ ਪ੍ਰਾਪਤ ਕਰਨ ਤੋਂ ਇਲਾਵਾ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਆਮ ਆਦਮੀ ਪਾਰਟੀ ਬਹੁਮਤ ਨਾਲ ਸਰਕਾਰ ਬਣਾਉਣ ਵਿਚ ਕਾਮਯਾਬ ਹੋਵੇਗੀ |

ਪਿਛਲੀ ਖ਼ਬਰ ਮਰਹੂਮ ਨਵੀਨ ਅਰੋੜਾ ਦੇ ਘਰ ਦੁੱਖ ਸਾਂਝਾ ਕਰਨ ਪਹੁੰਚੇ ਮਨਿੰਦਰਜੀਤ ਸਿੰਘ ਬਿੱਟਾ <br/> ਅਗਲੀ ਖ਼ਬਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਜਥੇਦਾਰ ਸੁਖਵੰਤ ਸਿੰਘ ਥੇਹ ਗੁੱਜਰ ਦੀ ਸਿਹਤ ਦਾ ਹਾਲ ਚਾਲ ਜਾਣਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।