15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਲਗਾਇਆ ਖ਼ੂਨਦਾਨ ਕੈਂਪ <br/>

ਅਬੋਹਰ ਦੇ ਸਰਕਾਰੀ ਹਸਪਤਾਲ ਵਿਖੇ ਖ਼ੂਨਦਾਨ ਕਰਦੇ ਹੋਏ ਲੋਕ ਅਤੇ ਖ਼ੂਨਦਾਨ ਕੈਂਪ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ | ਤਸਵੀਰਾਂ : ਤੇਜਿੰਦਰ ਸਿੰਘ ਖ਼ਾਲਸਾ <br/> 24-11-2025
ਅਬੋਹਰ, 23 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ) ਅਬੋਹਰ ਦੇ ਸਰਕਾਰੀ ਹਸਪਤਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਅਬੋਹਰ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਨੌਵੇਂ ਪਾਤਿਸ਼ਾਹ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦੀ ਦੇਖਰੇਖ ਅਬੋਹਰ ਦੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਵਲੋਂ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਜਿੰਦਰ ਸਿੰਘ ਗਰੇਵਾਲ, ਜਥੇਦਾਰ ਚਰਨ ਸਿੰਘ ਕੰਧਵਾਲਾ ਹਾਜ਼ਰ ਖਾਂ ਮੈਂਬਰ ਵਰਕਿੰਗ ਕਮੇਟੀ, ਚਰਨਜੀਤ ਸਿੰਘ ਸੰਧੂ ਪ੍ਰਧਾਨ ਘੱਲੂ ਬਲਾਕ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਵਿਚ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਲਗਾਏ ਖ਼ੂਨਦਾਨ ਕੈਂਪ ਦੌਰਾਨ ਇਲਾਕੇ ਦੇ 100 ਦੇ ਕਰੀਬ ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ | ਇਸ ਦੌਰਾਨ ਪ੍ਰਬੰਧਕਾਂ ਵਲੋਂ ਖ਼ੂਨਦਾਨੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਸਮਾਜ ਵਿਚ ਫੈਲੀਆਂ ਮਾੜੀਆਂ ਕੁਰੀਤੀਆਂ ਅਤੇ ਨਸ਼ੇ ਖ਼ਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ | ਇਸ ਮੌਕੇ ਹਲਕਾ ਅਬੋਹਰ ਦੇ ਸ਼ਹਿਰੀ ਸਰਕਲ ਪ੍ਰਧਾਨ ਰਾਕੇਸ਼ ਕੱਕੜ, ਗੁਰਸੇਵਕ ਸਿੰਘ ਗਿੱਲ ਖਿੱਪਾਵਾਲੀ, ਗੁਰਮੀਤ ਸਿੰਘ ਟਾਹਲੀ ਵਾਲਾ, ਵਿਸ਼ਪਿੰਦਰ ਜੀਤ ਸਿੰਘ, ਯਸ਼ਮੀਤ ਸਿੰਘ ਗਰੇਵਾਲ, ਸਤਪਾਲ ਸਿੰਘ ਨੂਰਸ਼ਾਹ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਇਫਕੋ ਵਲੋਂ ਠੱਠਾ ਦਲੇਲ ਸਿੰਘ ਵਾਲਾ 'ਚ ਫ਼ਸਲ ਵਿਚਾਰ ਗੋਸ਼ਟੀ ਕਰਵਾਈ ਅਗਲੀ ਖ਼ਬਰ ਚੰਡੀਗੜ੍ਹ ਦੇ ਮਾਮਲੇ ਨੂੰ ਲੈ ਕੇ ਮੋਦੀ ਸਰਕਾਰ ਦਾ ਪੰਜਾਬ ਪ੍ਰਤੀ ਚਿਹਰਾ ਬੇਨਕਾਬ ਹੋਇਆ-ਜੋਸਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।