16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

2 ਗਰਾਮ ਹੈਰੋਇਨ ਸਣੇ ਵਿਅਕਤੀ ਕਾਬੂ, ਪਰਚਾ ਦਰਜ

ਅਜੀਤ ਡੈਸਕ 24-11-2025
ਜਲਾਲਾਬਾਦ, 23 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਵਲੋਂ 2 ਗਰਾਮ ਹੈਰੋਇਨ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਅਤੇ ਵਹੀਕਲਾਂ ਦੀ ਚੈਕਿੰਗ ਕਰਨ ਦੇ ਸਬੰਧ ਵਿਚ ਥਾਣਾ ਸਦਰ ਏਰੀਏ ਵਿਚ ਮੌਜੂਦ ਸੀ ਅਤੇ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਨਹਿਰ ਦੀ ਪਟੜੀ 'ਤੇ ਲਿੰਕ ਰੋਡ ਮੋਜੇਵਾਲਾ ਤੋਂ ਘੁਬਾਇਆ ਨੂੰ ਜਾ ਰਹੇ ਸੀ ਤਾਂ ਸਾਹਮਣੇ ਤੋਂ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ, ਜਿਸ ਨੰੂ ਪੁਲਿਸ ਪਾਰਟੀ ਨੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਹੈਰੋਇਨ ਸਣੇ ਮੁਖ਼ਤਿਆਰ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਘੁਬਾਇਆ ਨੂੰ ਕਾਬੂ ਕਰਨ ਉਪਰੰਤ ਥਾਣਾ ਸਦਰ ਜਲਾਲਾਬਾਦ ਵਿਖੇ ਧਾਰਾ 21/61/85 ਐਨ.ਡੀ.ਪੀ.ਐੱਸ. ਐਕਟ ਤਹਿਤ ਪਰਚਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਕੁੱਟਮਾਰ ਕਰਨ ਅਤੇ 3 ਮੋਟਰਸਾਈਕਲ ਸਾੜਨ ਵਾਲੇ 13 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪਿੰਡ ਚੁੱਘਾ ਖ਼ੁਰਦ ਦੇ ਹਰ ਖੇਤ ਤੱਕ ਪਾਣੀ ਪਹੁੰਚਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।