16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਕੁੱਟਮਾਰ ਕਰਨ ਅਤੇ 3 ਮੋਟਰਸਾਈਕਲ ਸਾੜਨ ਵਾਲੇ 13 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 24-11-2025
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਕੁੱਟਮਾਰ ਕਰਨ ਅਤੇ ਮੋਟਰਸਾਈਕਲਾਂ ਨੂੰ ਸਾੜਨ ਵਾਲੇ 13 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐੱਚ.ਸੀ. ਮਿਲਖ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਵੀਰੋ ਬਾਈ ਪਤਨੀ ਜੰਗੀਰ ਸਿੰਘ ਵਾਸੀ ਲਾਲੋ ਵਾਲੀ ਉਰਫ਼ ਰਾਮ ਨਗਰ ਉਰਫ਼ ਜੱਟ ਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਮੀਨੀ ਝਗੜੇ ਦੇ ਚੱਲਦਿਆਂ ਦੁਪਹਿਰ ਕਰੀਬ 2.30 ਵਜੇ ਸੁਰਿੰਦਰ ਸਿੰਘ ਪੁੱਤਰ ਮਾਹਲ ਸਿੰਘ, ਸਿਕੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ, ਦਵਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ, ਵਰਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ, ਮਨਜੀਤ ਕੌਰ ਪਤਨੀ ਸਿਕੰਦਰ ਸਿੰਘ, ਚਰਨਜੀਤ ਕੌਰ ਪਤਨੀ ਦਵਿੰਦਰ ਸਿੰਘ, ਪ੍ਰਵੀਨ ਰਾਣੀ ਪਤਨੀ ਵਰਿੰਦਰ ਸਿੰਘ ਵਾਸੀ ਲਾਲੋ ਵਾਲੀ ਅਤੇ 6/7 ਅਣਪਛਾਤੇ ਵਿਅਕਤੀਆਂ ਨੇ ਘਰ ਅੰਦਰ ਦਾਖਲ ਹੋ ਕੇ ਤਿੰਨ ਮੋਟਰਸਾਈਕਲਾਂ ਨੂੰ ਅੱਗ ਲਗਾ ਕੇ ਸਾੜ ਦਿੱਤਾ ਅਤੇ ਘਰ ਦੇ ਹੋਰ ਸਾਮਾਨ ਦੀ ਵੀ ਤੋੜ ਭੰਨ ਕੀਤੀ ਅਤੇ ਉਸ ਦੀ ਅਤੇ ਉਸ ਦੇ ਪਰਿਵਾਰ ਦੀ ਕੁੱਟਮਾਰ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਮਾੜਵੀ ਹਿਡਮਾ ਸਮੇਤ ਕਮਿਊਨਿਸਟ ਇਨਕਲਾਬੀਆਂ ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਝੂਠੇ ਪੁਲਿਸ ਮੁਕਾਬਲਿਆਂ ਖ਼ਿਲਾਫ਼ ਮੁਜ਼ਾਹਰਾ... ਅਗਲੀ ਖ਼ਬਰ 2 ਗਰਾਮ ਹੈਰੋਇਨ ਸਣੇ ਵਿਅਕਤੀ ਕਾਬੂ, ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।