ਜ਼ੀਰਾ, 25 ਨਵੰਬਰ (ਰਜਨੀਸ਼ ਕਥੂਰੀਆ)-ਜ਼ੀਰਾ ਦੀ ਸੰਗਤ ਨੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਮਨਾਇਆ | ਇਸ ਦੌਰਾਨ ਸ੍ਰੀ ਅਖੰਡ ਪਾਠ ਦਾ ਭੋਗ ਪਾਇਆ ਗਿਆ | ਇਸ ਉਪਰੰਤ ਕਥਾ ਵਾਚਕ ਭਾਈ ਹਰਵਿੰਦਰ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਜਵੱਦੀ ਟਕਸਾਲ ਜ਼ੀਰਾ ਵਾਲਿਆਂ ਨੇ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਉਹਨਾਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਅਤੇ ਉਨ੍ਹਾਂ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਬਾਰੇ ਵੀ ਵਿਸਥਾਰ ਪੂਰਵਕ ਜਾਣੂ ਕਰਵਾਇਆ | ਇਸ ਦੌਰਾਨ ਵੱਡੀ ਗਿਣਤੀ ਵਿਚ ਜ਼ੀਰਾ ਸ਼ਹਿਰ ਤੋਂ ਸੰਗਤ ਨਤਮਸਤਕ ਹੋਈ | ਇਸ ਮੌਕੇ ਬਲਵੰਤ ਸਿੰਘ ਢਿੱਲੋਂ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ, ਪਿਆਰਾ ਸਿੰਘ ਢਿੱਲੋਂ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ, ਮੇਜਰ ਸਿੰਘ, ਗੁਰਪ੍ਰੀਤ ਸਿੰਘ ਗੋਰਾ, ਬਲਜੀਤ ਸਿੰਘ, ਬਲਵੀਰ ਸਿੰਘ, ਦਰਸ਼ਨ ਸਿੰਘ ਮਿਗਲਾਨੀ, ਭਾਈ ਸੁਖਚੈਨ ਸਿੰਘ, ਬਾਬਾ ਮੇਜਰ ਸਿੰਘ, ਦਰਸ਼ਨ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਸੁਖਵਿੰਦਰ ਸਿੰਘ ਵਿਰਕ, ਗੁਰਦੇਵ ਸਿੰਘ, ਬਖਸ਼ੀਸ਼ ਸਿੰਘ, ਕੁਲਦੀਪ ਸਿੰਘ, ਸੁਖਵੰਤ ਸਿੰਘ, ਜਸਵਿੰਦਰ ਸਿੰਘ ਕਾਨੂੰਗੋ ਅਤੇ ਰਮੇਸ਼ ਕੁਮਾਰ ਆਦਿ ਹਾਜ਼ਰ ਸਨ |