28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਭਾਕਿਯੂ ਲੱਖੋਵਾਲ ਦੇ ਆਗੂਆਂ ਨੇ ਡੀ.ਸੀ. ਨੂੰ ਮੰਗ ਪੱਤਰ ਦਿੱਤਾ <br/>

ਅਜੀਤ ਡੈਸਕ 26-11-2025

ਫ਼ਿਰੋਜ਼ਪੁਰ, 25 ਨਵੰਬਰ (ਰਾਕੇਸ਼ ਚਾਵਲਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਸੁਖਮੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਵਿਚ ਪਾਸ ਹੋਇਆ ਕਿ ਹੁਣ ਕਣਕ ਦੀ ਬਿਜਾਈ ਹੋ ਚੁੱਕੀ ਹੈ | ਕਣਕ ਦੀ ਬਿਜਾਈ ਕਿਸਾਨਾਂ ਨੇ ਬਹੁਤ ਔਖੀ ਕੀਤੀ ਹੈ, ਕਿਉਂਕਿ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀ ਬਹੁਤ ਕਿੱਲਤ ਰਹੀ ਹੈ, ਕਿਉਂਕਿ ਕਿਸਾਨਾਂ ਨੂੰ ਖਾਦ ਦੇ ਨਾਲ ਬਿਨ ਲੋੜ ਸਮਾਨ ਦਿੱਤਾ ਗਿਆ | ਹੁਣ ਕਿਸਾਨਾਂ ਨੂੰ ਯੂਰੀਆ ਖਾਦ ਦੀ ਲੋੜ ਹੈ | ਡੀਲਰਾਂ ਨੇ ਬਿਨਾਂ ਵਜ੍ਹਾ ਖਾਦ ਦੀ ਛਾਰਟਜ ਬਣਾਈ ਹੈ | ਖਾਦ ਯੂਰੀਆ ਨਾਲ ਬਿਨਾ ਲੋੜਾਂ ਸਮਾਨ ਦਿੱਤਾ ਜਾ ਰਿਹਾ ਹੈ, ਜਾਂ ਖਾਦ ਬਲੈਕ 'ਚ ਦਿੱਤੀ ਜਾ ਰਹੀ ਹੈ | ਇਹ ਸਾਰਾ ਕੁੱਝ ਖੇਤੀਬਾੜੀ ਮਹਿਕਮੇ ਦੀ ਮਿਲੀਭੁਗਤ ਨਾਲ ਹੋ ਰਿਹਾ ਹੈ | ਅਸੀਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਡੀ.ਸੀ. ਫ਼ਿਰੋਜ਼ਪੁਰ ਤੋਂ ਮੰਗ ਕਰਦੇ ਹਾਂ ਕਿ ਕਿਸਾਨਾਂ ਨੂੰ ਯੂਰੀਆ ਖਾਦ ਦੀ ਜੋ ਦਿੱਕਤ ਆ ਰਹੀ ਹੈ ਅਤੇ ਕਿਸਾਨਾਂ ਨੂੰ ਬਿਨ ਲੋੜਾਂ ਸਮਾਨ ਦਿੱਤਾ ਜਾ ਰਿਹਾ ਹੈ ਇਸ ਦਾ ਹੱਲ ਕੀਤਾ ਜਾਵੇ | ਜੇਕਰ ਯੂਰੀਆ ਖਾਦ ਦਾ ਹੱਲ ਨਾ ਹੋਇਆ ਤਾਂ ਆਉਣ ਵਾਲਿਆਂ ਦਿਨਾਂ ਵਿਚ ਸ/ਡ ਦੇ ਦਫ਼ਤਰ ਅੱਗੇ ਵੱਡਾ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਕਿਰਨਪਾਲ ਸਿੰਘ ਸੋਢੀ ਪੰਜਾਬ ਮੀਤ ਪ੍ਰਧਾਨ, ਗੁਰਮੀਤ ਸਿੰਘ ਬਲਾਕ ਪ੍ਰਧਾਨ, ਹਰਦਿਆਲ ਸਿੰਘ ਸਰਪੰਚ ਪੰਜਾਬ ਮੀਤ ਪ੍ਰਧਾਨ, ਅਮਰੀਕ ਸਿੰਘ, ਚਮਕੌਰ ਸਿੰਘ ਬਲਾਕ ਪ੍ਰਧਾਨ, ਬਲਵਿੰਦਰ ਸਿੰਘ, ਡਾ. ਸੁਖਦੇਵ ਸਿੰਘ ਬਲਾਕ ਪ੍ਰਧਾਨ, ਸੁਖਦੇਵ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੋਟਕਪੂਰਾ-ਜੈਤੋ ਬਾਈਪਾਸ 'ਤੇ ਪਏ ਖੱਡਿਆਂ ਕਾਰਨ ਕੈਂਟਰ ਦੇ ਐਕਸਲ ਟੁੱਟੇ ਅਗਲੀ ਖ਼ਬਰ ਪੱਤਰਕਾਰ ਜਸਵਿੰਦਰ ਸਿੰਘ ਜੱਸੀ ਨੂੰ ਸਦਮਾ, ਮਾਤਾ ਦਾ ਹਿਦਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।